ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ 'ਤੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ
ਘੋਗਰਾ (ਹੁਸ਼ਿਆਰਪੁਰ)/ਛੇਹਰਟਾ (ਅੰਮ੍ਰਿਤਸਰ)/ ਭੁਲੱਥ (ਕਪੂਰਥਲਾ), 4 ਜਨਵਰੀ, (ਆਰ.ਐੱਸ. ਸਲਾਰੀਆ/ਵਡਾਲੀ/ਮੇਹਰ ਚੰਦ ਸਿੱਧੂ) - ਗੁਰਦੁਵਾਰਾ ਸਿੰਘ ਸਭਾ ਹਲੇੜ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਸੁੰਦਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼ੁਸੋਭਿਤ ਸੀ। ਨਗਰ ਕੀਰਤਨ ਗੁਰੂਦਵਾਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰੂਦਵਾਰਾ ਸਾਹਿਬ ਵਿਖੇ ਆ ਕੇ ਸਮਾਪਿਤ ਹੋਇਆ, ਸੰਗਤਾਂ ਵਲੋਂ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਰਸਤੇ ਵਿਚ ਥਾਂ ਥਾਂ 'ਤੇ ਸੰਗਤਾਂ ਵਲੋਂ ਲੰਗਰ ਲਗਾਏ ਗਏ। ਇਸ ਦੌਰਾਨ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਸੰਗਤਾਂ ਵਲੋਂ ਨਗਰ ਕੀਰਤਨ ਦੇ ਨਾਲ ਨਾਲ ਚਲਦਿਆਂ ਵਾਹਿਗੁਰੂ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ।
ਇਸ ਤੋਂ ਇਲਾਵਾ ਗੁਰੂਦੁਆਰਾ ਸਰਕਾਰ ਪੱਤੀ ਕੋਟ ਖ਼ਾਲਸਾ ਤੋਂ ਮੁੱਖ ਸੇਵਾਦਾਰ ਜਥੇ: ਮੇਜਰ ਸਿੰਘ ਸਰਕਾਰੀਆਂ ਦੀ ਦੇਖਰੇਖ ਹੇਠ ਸਮੂਹ ਸੰਗਤਾ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜੁਗੋ-ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਜੀ ਨੇ ਕੀਤੀ।ਇਹ ਨਗਰ ਕੀਰਤਨ ਗੁਰੂਦੁਆਰਾ ਗੁਰੂਦੁਆਰਾ ਸਰਕਾਰ ਪੱਤੀ ਕੋਟ ਖ਼ਾਲਸਾ ਤੋਂ ਆਰੰਭ ਹੋ ਕੇ ਇੰਦਰਾ ਕਲੋਨੀ, ਗੁਰੂਦੁਆਰਾ ਸ੍ਰੀ ਗੁਰੁ ਰਾਮਦਾਸ ਜੀ ਰਾਮਦਾਸ ਕਲੋਨੀ, ਗੁਰੂਦੁਆਰਾ ਸਾਧ ਸੰਗਤ ਸਾਹਿਬ ਜੀ ਕੋਟ ਖ਼ਾਲਸਾ, ਗੁਰੂਦੁਆਰਾ ਬੋਹੜੀ ਸਾਹਿਬ ਆਦਿ ਤੋ ਹੁੰਦਾ ਹੋਇਆ ਵੱਖ-ਵੱਖ ਇਲਾਕਿਆ ਵਿਚੋਂ ਹੋ ਕੇ ਵਾਪਸ ਗੁਰੂਦੁਆਰਾ ਸਰਕਾਰ ਪੱਤੀ ਕੋਟ ਖ਼ਾਲਸਾ ਵਿਖੇ ਸਮਾਪਤ ਹੋਇਆ।ਮੁੱਖ ਸੇਵਾਦਾਰ ਜਥੇ: ਮੇਜਰ ਸਿੰਘ ਸਰਕਾਰੀਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਸਾਹਿਬ ਜੀ ਦੁਆਰਾ ਦੱਸੇ ਮਾਰਗ 'ਤੇ ਚੱਲ ਕੇ ਕਿਰਤ ਕਰਨ,ਨਾਮ ਜਪਣ,ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ।
ਇਸੇ ਤਰਾਂ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਤੇ ਮੇਨ ਬਾਜ਼ਾਰ ਵਿਚ ਦੀ ਹੁੰਦਾ ਹੋਇਆ ਪਿੰਡ ਕਮਰਾਏ ਵਿਖੇ ਪੁੱਜਾ।
;
;
;
;
;
;
;
;