JALANDHAR WEATHER

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਚੋਗਾਵਾਂ/ਅੰਮ੍ਰਿਤਸਰ, 4 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਚੂਚਕਵਾਲ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬੀਬੀ ਸੁਮਨਦੀਪ ਕੌਰ ਐਮ.ਏ. ਦੇ ਢਾਡੀ ਜਥੇ ਨੇ ਜੁੜ ਬੈਠੀ ਸੰਗਤ ਨੂੰ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਤੋਂ ਉਪਰੰਤ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਿੰਡ ਦੇ ਬੱਚਿਆਂ ਨੇ ਭਾਗ ਲੈ ਕੇ ਸੁੰਦਰ ਦਸਤਾਰਾਂ ਸਜਾਈਆਂ। ਮਨਬੀਰ ਸਿੰਘ ਕੈਨੇਡਾ ਵੱਲੋਂ ਜੇਤੂ ਬੱਚਿਆਂ ਨੂੰ ਦਸਤਾਰਾਂ ਤੇ ਪ੍ਰਬੰਧਕਾਂ ਵੱਲੋਂ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗ੍ਰੰਥੀ ਬਲਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਉੱਚ ਵਿਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਸਿੱਖ ਧਰਮ ਤੇ ਵਿਰਸੇ ਦੀ ਸਾਂਭ ਸੰਭਾਲ ਲਈ ਸਿੱਖੀ ਨਾਲ ਜੁੜਨ ਦੀ ਪ੍ਰੇਰਨਾ ਦਿੰਦਿਆਂ ਦਸਤਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ, ਕੈਪਟਨ ਸਤਵਿੰਦਰ ਪਾਲ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਸਰਪੰਚ ਰਾਜਵਿੰਦਰ ਸਿੰਘ, ਮੈਂਬਰ ਬਲਦੇਵ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ ਭਾਗੋਵਾਲੀਆ, ਸੁਲੱਖਣ ਸਿੰਘ ਆਦਿ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ