ਪੰਜਾਬ ਤੇ ਚੰਡੀਗੜ੍ਹ ’ਚ ਧੁੰਦ ਤੇ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ
ਚੰਡੀਗੜ੍ਹ, 5 ਜਨਵਰੀ- ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਠੰਢ ਦੀ ਲਪੇਟ ਵਿਚ ਹਨ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਸੰਘਣੀ ਧੁੰਦ ਤੇ ਸੀਤ ਲਹਿਰ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਇਹ ਸਥਿਤੀ 9 ਜਨਵਰੀ ਤੱਕ ਬਣੀ ਰਹੇਗੀ। ਇਸ ਕਾਰਨ ਦਿਨ ਦੇ ਤਾਪਮਾਨ ਦੇ ਨਾਲ-ਨਾਲ ਰਾਤ ਦੇ ਤਾਪਮਾਨ ਵਿਚ ਵੀ ਤੇਜ਼ੀ ਨਾਲ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ।
ਪਿਛਲੇ 24 ਘੰਟਿਆਂ ਵਿਚ ਸੂਬੇ ਭਰ ਵਿਚ ਤਾਪਮਾਨ 2.1 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ। ਹੁਸ਼ਿਆਰਪੁਰ ਸਭ ਤੋਂ ਠੰਢਾ ਰਿਹਾ, ਜਿਥੇ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ ਦੋ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ।
ਐਤਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਭਰ ਵਿਚ ਧੁੰਦ ਛਾਈ ਰਹੀ। ਇਸ ਸਮੇਂ ਦੌਰਾਨ ਕੁਝ ਥਾਵਾਂ 'ਤੇ ਤਾਪਮਾਨ 5 ਤੋਂ 10 ਡਿਗਰੀ ਤੱਕ ਦਰਜ ਕੀਤਾ ਗਿਆ।
;
;
;
;
;
;
;
;