ਸਮਾਗਮ ’ਚ ਕਤਲ ਕੀਤੇ ਸਰਪੰਚ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਅਮਨ ਅਰੋੜਾ
ਅਮਰਕੋਟ, (ਤਰਨਤਾਰਨ), 5 ਜਨਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਠੇਕੇਦਾਰ, ਜਿਨ੍ਹਾਂ ਦੀ ਬੀਤੇ ਦਿਨ ਇਕ ਵਿਆਹ ਸਮਾਗਮ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਗ੍ਰਹਿ ਵਿਖੇ ‘ਆਪ’ ਪ੍ਰਧਾਨ ਅਮਨ ਅਰੋੜਾ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਦੋਸ਼ੀ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ।
;
;
;
;
;
;
;
;