ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਠੰਢ ਜਾਰੀ
ਚੰਡੀਗੜ੍ਹ,5 ਜਨਵਰੀ - ਸੋਮਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਠੰਢ ਦਾ ਦੌਰ ਰਿਹਾ, ਹਰਿਆਣਾ ਦਾ ਨਾਰਨੌਲ ਤਿੰਨ ਡਿਗਰੀ ਸੈਲਸੀਅਸ ਤਾਪਮਾਨ ਨਾਲ ਰਾਜ ਦਾ ਸਭ ਤੋਂ ਠੰਢਾ ਸਥਾਨ ਰਿਹਾ। ਪੰਜਾਬ ਦੇ ਬਠਿੰਡਾ ਅਤੇ ਫ਼ਰੀਦਕੋਟ ਵੀ ਸਖ਼ਤ ਠੰਢ ਦੀ ਲਪੇਟ ਵਿਚ ਰਹੇ, ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ, ਲੁਧਿਆਣਾ 8 ਡਿਗਰੀ ਸੈਲਸੀਅਸ, ਪਟਿਆਲਾ 7 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ 7.8 ਡਿਗਰੀ ਸੈਲਸੀਅਸ ਰਿਹਾ। ਹਰਿਆਣਾ ਵਿਚ, ਹਿਸਾਰ ਸਖ਼ਤ ਠੰਢ ਦੀ ਲਪੇਟ ਵਿਚ ਰਿਹਾ ਤੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਰਿਹਾ। ਅੰਬਾਲਾ ਵਿਚ ਵੀ 9.2 ਡਿਗਰੀ ਸੈਲਸੀਅਸ, ਰੋਹਤਕ 7.6 ਡਿਗਰੀ ਸੈਲਸੀਅਸ, ਭਿਵਾਨੀ 4.8 ਡਿਗਰੀ ਸੈਲਸੀਅਸ ਅਤੇ ਕਰਨਾਲ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
;
;
;
;
;
;
;
;
;