ਸੁਲਤਾਨਪੁਰ ਲੋਧੀ ਵਿਖੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਉਸਾਰੇ ਜਾ ਰਹੇ ਦਿੱਲੀ ਕਟੜਾ ਅਤੇ ਜਾਮਨਗਰ ਐਕਸਪ੍ਰੈਸ ਵੇਅ ਦਾ ਕੰਮ ਰੋਕਿਆ
ਸੁਲਤਾਨਪੁਰ ਲੋਧੀ, 6 ਜਨਵਰੀ (ਥਿੰਦ)- ਨੈਸ਼ਨਲ ਹਾਈਵੇ ਅਥਾਰਟੀ ਵਲੋਂ ਹਲਕਾ ਸੁਲਤਾਨਪੁਰ ਲੋਧੀ ਅੰਦਰ ਉਸਾਰੇ ਜਾ ਦਿੱਲੀ ਕਟੜਾ ਅਤੇ ਜਾਮਨਗਰ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਕਿਸਾਨਾਂ ਵਲੋਂ ਅਣ-ਮਿੱਥੇ ਸਮੇਂ ਦਾ ਧਰਨਾ ਲਾ ਕੇ ਰੋਕ ਦਿੱਤੇ ਹਨ। ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲਾਏ ਗਏ ਧਰਨੇ ਵਿਚ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਉਨ੍ਹਾਂ ਨੂੰ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਅਦਾਲਤ ਵੱਲ ਰੁਖ ਕਰਨ ਦੇ ਬਾਵਜੂਦ ਵੀ ਨੈਸ਼ਨਲ ਹਾਈਵੇ ਅਥਾਰਟੀ ਅਦਾਲਤ ਵਿਚ ਆਪਣਾ ਪੱਖ ਨਹੀਂ ਰੱਖ ਰਹੀ।ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ, ਪਰਮਜੀਤ ਸਿੰਘ ਖਾਲਸਾ, ਤਰਸੇਮ ਸਿੰਘ, ਬੀਬੀ ਜਸਵਿੰਦਰ ਕੌਰ ਟਿੱਬਾ, ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਇਹ ਧਰਨਾ ਅਣ-ਮਿੱਥੇ ਸਮੇਂ ਲਈ ਜਾਰੀ ਰਹੇਗਾ। ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁਆਵਜ਼ੇ ਲਈ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਕਿਸਾਨਾਂ ਨੂੰ ਧੋਖੇ ਵਿਚ ਰੱਖਿਆ ਜਾ ਰਿਹਾ ਹੈ।
;
;
;
;
;
;
;
;