ਸੁੱਖ ਸਾਗਰ ਕਾਲੋਨੀ ਨੇੜਿਓਂ ਨੌਜਵਾਨ ਦੀ ਲਾ.ਸ਼ ਬਰਾਮਦ
ਕਪੂਰਥਲਾ, 6 ਜਨਵਰੀ (ਅਮਨਜੋਤ ਸਿੰਘ ਵਾਲੀਆ)- ਕਾਂਜਲੀ ਰੋਡ 'ਤੇ ਸਥਿਤ ਸੁੱਖ ਸਾਗਰ ਕਾਲੋਨੀ ਨੇੜੇ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਾਗਰ, ਜੋ ਕਿ ਬੀਤੇ ਦੋ ਦਿਨ ਤੋਂ ਲਾਪਤਾ ਸੀ ਅਤੇ ਉਹ ਆਪਣੀ ਭੈਣ ਦੇ ਪਿੰਡ ਡੋਲੇ ਤੋਂ ਬੱਸ ਵਿਚ ਸਵਾਰ ਹੋ ਕੇ ਕਪੂਰਥਲਾ ਵੱਲ ਨੂੰ ਆ ਆਇਆ ਸੀ, ਜਿਸ ਨੇ ਚਰਚ ਵਿਚ ਜਾਣਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਥਾਣਾ ਸਿਟੀ ਨੂੰ ਦਰਖਾਸਤ ਵੀ ਦਿੱਤੀ ਸੀ।
ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਸੁੱਖ ਸਾਗਰ ਕਾਲੋਨੀ ਨੇੜੇ ਇਕ ਨੌਜਵਾਨ ਦੀ ਲਾ.ਸ਼ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸਾਗਰ ਪੁੱਤਰ ਸੁਰਿੰਦਰਪਾਲ ਵਾਸੀ ਨਡਾਲੀ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
;
;
;
;
;
;
;
;