ਮਾਘੀ ਜੋੜ ਮੇਲੇ 'ਤੇ ਪਹਿਲੀ ਵਾਰ ਸਿਆਸੀ ਕਾਨਫਰੰਸ ਕਰ ਰਹੀ ਭਾਜਪਾ ਵੱਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਮਾਘੀ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਜੰਗ ਸਿੰਘ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ 5 ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਫਾਜ਼ਿਲਕਾ ਅਤੇ ਮੋਗਾ ਦੇ ਆਗੂ ਸ਼ਾਮਿਲ ਹੋਏ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਉਤੇ ਭਾਜਪਾ ਸੰਗਠਨ ਪੰਜਾਬ ਦੇ ਮਹਾਂ ਮੰਤਰੀ ਨਿਵਾਸਲੂ ਅਤੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਸ਼ਾਮਿਲ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਵਿਚ ਉਕਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਆਗੂ ਸ਼ਾਮਿਲ ਹੋਏ। ਮੀਟਿੰਗ ਵਿਚ ਮਾਘੀ ਜੋੜ ਮੇਲੇ ਉਤੇ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਭਾਜਪਾ ਵਲੋਂ ਪਹਿਲੀ ਵਾਰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਦੱਸਿਆ ਕਿ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਕਾਨਫਰੰਸ ਵਿਚ ਵਿਸ਼ੇਸ਼ ਤੌਰ ਉਤੇ ਕੇਂਦਰੀ ਲੀਡਰਸ਼ਿਪ ਅਤੇ ਸੂਬੇ ਦੇ ਲੀਡਰਸ਼ਿਪ ਸ਼ਾਮਿਲ ਹੋਵੇਗੀ। ਕਾਨਫਰੰਸ ਦੀ ਸਫਲਤਾ ਲਈ ਵੱਖ-ਵੱਖ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਇਹ ਕਾਨਫਰੰਸ ਮਲੋਟ ਰੋਡ ਵਿਖੇ ਹੋ ਰਹੀ ਹੈ।
;
;
;
;
;
;
;
;