JALANDHAR WEATHER

ਦਿੱਲੀ ਤੁਰਕਮਾਨ ਗੇਟ ਹਿੰਸਾ: ਪੁਲਿਸ ਨੇ ਪੱਥਰਬਾਜ਼ਾਂ ਖ਼ਿਲਾਫ਼ ਕੀਤੀ ਕਾਰਵਾਈ

ਨਵੀਂ ਦਿੱਲੀ, 7 ਜਨਵਰੀ- ਰਾਜਧਾਨੀ ਦਿੱਲੀ ਦੇ ਤੁਰਕਮਾਨ ਗੇਟ ਇਲਾਕੇ ਵਿਚ ਫੈਜ਼-ਏ-ਇਲਾਹੀ ਮਸਜਿਦ ਨੇੜੇ ਇਕ ਕਬਜ਼ਾ ਹਟਾਉਣ ਦੀ ਮੁਹਿੰਮ ਹਿੰਸਕ ਹੋ ਗਈ। ਦਿੱਲੀ ਨਗਰ ਨਿਗਮ (ਐਮਸੀਡੀ) ਨੇ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਹੇਠ ਬੀਤੀ ਦੇਰ ਰਾਤ ਇਹ ਕਾਰਵਾਈ ਸ਼ੁਰੂ ਕੀਤੀ। ਹਾਲਾਂਕਿ ਸਥਾਨਕ ਨਿਵਾਸੀਆਂ ਨੇ ਇਸ ਮੁਹਿੰਮ ਦਾ ਵਿਰੋਧ ਕੀਤਾ, ਜਿਸ ਕਾਰਨ ਸਥਿਤੀ ਹੋਰ ਵਿਗੜ ਗਈ। ਪ੍ਰਦਰਸ਼ਨਕਾਰੀਆਂ ਦੀ ਭੀੜ ਨੇ ਪੁਲਿਸ ਅਤੇ ਐਮ.ਸੀ.ਡੀ. ਟੀਮਾਂ 'ਤੇ ਪੱਥਰਬਾਜ਼ੀ ਕੀਤੀ। ਇਸ ਹਿੰਸਕ ਘਟਨਾ ਤੋਂ ਬਾਅਦ ਇਲਾਕੇ ਵਿਚ ਤਣਾਅ ਪੈਦਾ ਹੋ ਗਿਆ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਸਥਿਤੀ ਨੂੰ ਕਾਬੂ ਵਿਚ ਲਿਆਂਦਾ। ਪੱਥਰਬਾਜ਼ੀ ਦੀ ਘਟਨਾ ਵਿਚ ਪੰਜ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਬਦਮਾਸ਼ਾਂ ਦੀ ਤੇਜ਼ੀ ਨਾਲ ਪਛਾਣ ਕਰ ਰਹੀ ਹੈ। ਮੁੱਢਲੀ ਜਾਂਚ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਕਈਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਵਿਚ ਸ਼ਾਮਿਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਬਜ਼ਾ ਹਟਾਉਣ ਦੀ ਮੁਹਿੰਮ ਅਦਾਲਤ ਦੇ ਹੁਕਮਾਂ 'ਤੇ ਚਲਾਈ ਜਾ ਰਹੀ ਸੀ, ਪਰ ਕੁਝ ਵਿਅਕਤੀਆਂ ਨੇ ਇਸ ਨੂੰ ਹਿੰਸਕ ਬਣਾ ਕੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦਿੱਤੀ। ਦਿੱਲੀ ਪੁਲਿਸ ਨੇ ਅਣ-ਪਛਾਤੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ। ਲਗਭਗ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਨੇ ਚਾਰ ਤੋਂ ਪੰਜ ਸ਼ੱਕੀਆਂ ਦੀ ਪਛਾਣ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ