JALANDHAR WEATHER

ਕਲਾਨੌਰ 'ਚ 6 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ

ਕਲਾਨੌਰ, (ਗੁਰਦਾਸਪੁਰ), 8 ਜਨਵਰੀ (ਪੁਰੇਵਾਲ)-  ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੀਆਂ ਕੁਝ ਪੰਚਾਇਤਾਂ ਸਮੇਤ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੀਆਂ 6 ਪੰਚਾਇਤਾਂ ’ਚ 18 ਜਨਵਰੀ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਦੇ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਪੁਲਿਸ ਵਲੋਂ ਰਿਟਰਨਿੰਗ ਅਫਸਰ ਦੇ ਦਫ਼ਤਰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਐਸ.ਐਚ.ਓ. ਜਤਿੰਦਰ ਪਾਲ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਮਾਹੌਲ ਨੂੰ ਸ਼ਾਂਤਮਈ ਬਣਾਈ ਰੱਖਿਆ ਜਾਵੇਗਾ। ਉਹਨਾਂ ਦੱਸਿਆ ਕਿ ਨਾਮਜ਼ਦਗੀਆਂ ’ਚ ਕਿਸੇ ਵੀ ਅਣ-ਹੋਣੀ ਘਟਨਾ ਨੂੰ ਰੋਕਣ ਲਈ ਪੁਲਿਸ ਦੇ ਪੁਖਤਾ ਸੁਰੱਖਿਆ ਪ੍ਰਬੰਧ ਹਨ। ਦੱਸਣ ਯੋਗ ਹੈ ਕਿ 5 ਜਨਵਰੀ ਤੋਂ 8 ਜਨਵਰੀ ਤੱਕ ਨਾਮਜ਼ਦਗੀਆਂ ਜਮਾ ਕਰਵਾਈਆਂ ਜਾਣੀਆਂ ਸਨ ਜਦ ਕਿ ਅਜੇ ਤੱਕ ਕਲਾਨੌਰ ਦੀਆਂ ਛੇ ਪੰਚਾਇਤਾਂ ’ਚ ਕਿਸੇ ਵੀ ਸਰਪੰਚੀ ਅਤੇ ਪੰਚੀ ਦੇ ਉਮੀਦਵਾਰ ਵਲੋਂ ਨਾਮਜ਼ਦਗੀ ਦਾਖਲ ਨਹੀਂ ਕਰਵਾਈ ਗਈ ਅਤੇ ਅੱਜ ਹੀ ਸਾਰੀਆਂ ਧਿਰਾਂ ਵਲੋਂ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦਿੱਤੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ