JALANDHAR WEATHER

ਰੂਪਨਗਰ ਅਦਾਲਤੀ ਕੰਪਲੈਕਸ ਨੂੰ ਵੀ ਮਿਲੀ ਬੰਬ ਦੀ ਧਮਕੀ

ਰੂਪਨਗਰ, 8 ਜਨਵਰੀ (ਸਤਨਾਮ ਸਿੰਘ ਸੱਤੀ)- ਰੂਪਨਗਰ ਅਦਾਲਤੀ ਕੰਪਲੈਕਸ ਵਿਚ ਅੱਜ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਸੈਸ਼ਨ ਜੱਜ ਸਾਹਿਬ ਨੂੰ ਸਵੇਰੇ ਕਰੀਬ 11 ਵਜੇ ਇਕ ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਾਰੇ ਵਕੀਲਾਂ, ਜੱਜ ਸਾਹਿਬਾਨ ਤੇ ਮੌਜੂਦ ਲੋਕਾਂ ਨੂੰ ਫੌਰੀ ਤੌਰ ’ਤੇ ਕੰਪਲੈਕਸ ਤੋਂ ਬਾਹਰ ਕੱਢਿਆ ਗਿਆ। ਅਦਾਲਤ ਦੇ ਬਾਹਰ ਪਾਰਕਿੰਗ ਖੇਤਰ ਵਿਚ ਵੱਡੀ ਗਿਣਤੀ ਲੋਕਾਂ ਦੇ ਇਕੱਠ ਹੋਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਕਟਵਾਲ ਨੇ ਦੱਸਿਆ ਕਿ ਚੰਡੀਗੜ੍ਹ ਅਤੇ ਰੋਪੜ ਦੀਆਂ ਅਦਾਲਤਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਧਮਕੀ ਦਿੱਤੀ ਗਈ ਸੀ। ਇਸ ਵੇਲੇ ਰੂਪਨਗਰ ਪੁਲਿਸ ਵਲੋਂ ਪੂਰੇ ਅਦਾਲਤੀ ਕੰਪਲੈਕਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦੋਂਕਿ ਬੰਬ ਸਕੁਐਡ ਅਤੇ ਡੌਗ ਸਕੁਐਡ ਨੂੰ ਵੀ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ