JALANDHAR WEATHER

ਐਡਵੋਕੇਟ ਤਰਲੋਕ ਸਿੰਘ ਭੰਗੂ ਖ਼ਿਲਾਫ਼ ਪੁਲਿਸ ਪਰਚਾ ਦਰਜ ਕਰਨ ਦੇ ਵਿਰੋਧ ’ਚ ਅਦਾਲਤੀ ਕੰਮਕਾਜ ਠੱਪ

ਸੁਨਾਮ ਊਧਮ ਸਿੰਘ ਵਾਲਾ, 8 ਜਨਵਰੀ (ਭੁੱਲਰ,ਧਾਲੀਵਾਲ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸਿਸ਼ਟ ਦੀ ਪ੍ਰਧਾਨਗੀ ਹੇਠ ਸਥਾਨਕ ਕੋਰਟ ਕੰਪਲੈਕਸ ਦੇ ਬਾਰ ਰੂਮ ਵਿਖੇ ਹੋਈ। ਜਿਸ ਵਿਚ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਤਰਲੋਕ ਸਿੰਘ ਭੰਗੂ ਅਤੇ ਉਨ੍ਹਾਂ ਦੇ ਦੋ ਭਰਾਵਾਂ ਵਿਰੁੱਧ ਝੂਠਾ ਪੁਲਿਸ ਮਾਮਲਾ ਦਰਜ ਕਰਨ ਦੇ ਰੋਸ ਵਜੋਂ ਅੱਜ ਸਿਵਲ ਅਤੇ ਮਾਲ ਅਦਾਲਤਾਂ ਦਾ ਕੰਮ ਠੱਪ ਕਰਨ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਿਨ ਕਰਦਿਆਂ ਵੱਖ ਵੱਖ ਵਕੀਲਾਂ ਨੇ ਲਹਿਰਾ ਪੁਲਿਸ ਵਲੋਂ ਐਡਵੋਕੇਟ ਤਰਲੋਕ ਸਿੰਘ ਭੰਗੂ ਅਤੇ ਉਨ੍ਹਾਂ ਦੇ ਭਰਾਵਾਂ ਨੈਬ ਸਿੰਘ ਅਤੇ ਪਿਆਰਾ ਸਿੰਘ ਖਿਲਾਫ  ਸਿਆਸੀ ਦਬਾਅ ਹੇਠ ਦਰਜ ਕੀਤੇ ਗਏ ਝੂਠੇ ਪੁਲਿਸ ਮਾਮਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਐਡਵੋਕੇਟ ਤਰਲੋਕ ਸਿੰਘ ਭੰਗੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਝੋਨੇ ਦੀ ਪਰਾਲੀ ਸਾੜਨ ਨੂੰ ਲੈ ਕੇ ਬੀ. ਐਨ. ਐਸ. ਐਸ. ਦੀ ਧਾਰਾ 223 ਤਹਿਤ ਬਿਨਾਂ ਤੱਥਾਂ ਅਤੇ ਜਾਂਚ ਪੜਤਾਲ ਤੋਂ ਮੁਕੱਦਮਾ ਦਰਜ ਕੀਤਾ ਗਿਆ ਹੈ, ਜੋ ਕਿ ਸਰਾਸਰ ਗਲਤ ਹੈ। ਇੰਨ੍ਹਾਂ ਹੀ ਨਹੀ ਜਦੋਂ ਕਿ ਐਡਵੋਕੇਟ ਤਰਲੋਕ ਸਿੰਘ ਭੰਗੂ ਦੇ ਇਕ ਭਰਾ ਨੈਬ ਸਿੰਘ ਦੀ ਕਰੀਬ ਸਾਢੇ ਪੰਜ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਨ੍ਹਾਂ ਝੂਠਾ ਪੁਲਿਸ ਮਾਮਲਾ ਤੁਰੰਤ ਰੱਦ ਕਰਨ ਦੇ ਨਾਲ ਤਫਸੀਸ਼ੀ ਅਫਸਰ,ਕਲੱਸਟਰ ਅਤੇ ਸੰਬੰਧਿਤ ਮਾਲ ਅਧਿਕਾਰੀਆਂ ਖ਼ਿਲਾਫ਼ ਕੁਤਾਹੀ ਵਰਤਣ ਲਈ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪਰਚਾ ਰੱਦ ਅਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੂਬਾ ਪੱਧਰ 'ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ