ਪ੍ਰਦਰਸ਼ਨ ਕਰ ਰਹੇ ਮਜ਼ਦੂਰ ਆਗੂਆਂ ਨੂੰ ਹਿਰਾਸਤ 'ਚ ਲਿਆ
ਜਗਰਾਉ ( ਲੁਧਿਆਣਾ ) 9 ਜਨਵਰੀ ( ਕੁਲਦੀਪ ਸਿੰਘ ਲੋਹਟ)-ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਆਮਦ ਤੋਂ ਪਹਿਲਾਂ ਮਨਰੇਗਾ ਸਕੀਮ ਦਾ ਵਿਰੋਧ ਕਰ ਰਹੇ ਮਜ਼ਦੂਰ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਮਜ਼ਦੂਰ ਆਗੂ ਅਵਤਾਰ ਸਿੰਘ ਤਾਰੀ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ ਅਤੇ ਮਦਨ ਲਾਲ ਨੇ ਸਰਕਾਰ ਦੀ ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ ਖਿਲਾਫ਼ ਸਖਤ ਰੋਸ ਜਿਤਾਇਆ ਤੇ ਭਾਜਪਾ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਅੱਜ ਇੱਥੇ ਜਗਰਾਂਉ ਨੇੜਲੇ ਪਿੰਡ ਪੋਨਾ ਵਿਖੇ ਭਾਜਪਾ ਵਲੋਂ ਕੇਂਦਰ ਸਰਕਾਰ ਦੀ ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ ਸਕੀਮ ਦੇ ਪ੍ਰਚਾਰ ਹਿੱਤ ਰੱਖੀ ਰੈਲੀ ਦੌਰਾਨ ਭਾਜਪਾ ਆਗੂ ਸੁਨੀਲ ਜਾਖੜ ਵਲੋਂ ਸ਼ਮੂਲੀਅਤ ਕੀਤੀ ਜਾਣੀ ਸੀ ਪ੍ਰੰਤੂ ਜਾਖੜ ਦੀ ਆਮਦ ਤੋਂ ਪਹਿਲਾਂ ਹੀ ਮਜ਼ਦੂਰ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਆਗੂਆਂ ਨੇ ਸਮਾਗਮ ਵੱਲ ਜਾਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪ੍ਰਦਰਸ਼ਨ ਕਰ ਰਹੇ ਮਜ਼ਦੂਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
;
;
;
;
;
;
;