ਹਿਮਾਚਲ ਬੱਸ ਹਾਦਸੇ 'ਚ ਜਾਨਾਂ ਦਾ ਨੁਕਸਾਨ ਦਿਲ ਦਹਿਲਾ ਦੇਣ ਵਾਲਾ : ਰਾਸ਼ਟਰਪਤੀ ਮੁਰਮੂ
ਨਵੀਂ ਦਿੱਲੀ, 9 ਜਨਵਰੀ (ਪੀ.ਟੀ.ਆਈ.)-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਬੱਸ ਹਾਦਸੇ ਵਿਚ ਜਾਨਾਂ ਦਾ ਨੁਕਸਾਨ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਹੈ ਅਤੇ ਉਨ੍ਹਾਂ ਨੇ ਦੁਖੀ ਪਰਿਵਾਰਕ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਨਿੱਜੀ ਬੱਸ ਦੇ 500 ਫੁੱਟ ਡੂੰਘੀ ਖੱਡ ਵਿਚ ਡਿੱਗਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖਮੀ ਹੋ ਗਏ।
ਰਾਸ਼ਟਰਪਤੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ, "ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਵਾਪਰੇ ਬੱਸ ਹਾਦਸੇ 'ਚ ਯਾਤਰੀਆਂ ਦੀ ਮੌਤ ਦੀ ਖ਼ਬਰ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਹੈ। ਮੈਂ ਉਨ੍ਹਾਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ, ਜਿਨ੍ਹਾਂ ਨੇ ਇਸ ਹਾਦਸੇ 'ਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀ ਵਿਅਕਤੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦੀ ਹਾਂ।”
;
;
;
;
;
;
;