ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇਕ ਜ਼ਖ਼ਮੀ
ਨਵਾਂਸ਼ਹਿਰ, 10 ਜਨਵਰੀ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਦੇ ਬੰਗਾ ਰੋਡ ’ਤੇ ਸਤਲੁਜ ਪੈਟਰੋਲ ਪੰਪ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਵਲੋਂ ਚਲਾਈ ਗੋਲੀ ਨਾਲ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ, ਜਿਸ ਦੇ ਦੋ ਗੋਲੀਆਂ ਲੱਗੀਆਂ। ਇਸ ਦੌਰਾਨ ਇਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਮੌਕੇ ’ਤੇ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਪਹੁੰਚੇ।
;
;
;
;
;
;
;