JALANDHAR WEATHER

ਮਾਛੀਵਾੜਾ ਸਾਹਿਬ (ਲੁਧਿਆਣਾ) : ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮਾਛੀਵਾੜਾ ਸਾਹਿਬ (ਲੁਧਿਆਣਾ), 11 ਜਨਵਰੀ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਜਿਥੇ ਉਨ੍ਹਾਂ ਸ਼ਰਧਾ ਪੂਰਵਕ ਢੰਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਉਸ ਇਤਿਹਾਸਕ ਜੰਡ ਸਾਹਿਬ ਦੇ ਦਰਸ਼ਨ ਕਰਵਾਉਂਦਿਆਂ ਇਤਿਹਾਸ ਬਾਰੇ ਜਾਣਕਾਰੀ ਦਿੱਤੀ geI ਜਿਥੇ ਗੁਰੂ ਸਾਹਿਬ ਜੀ ਨੇ ਸਾਰਾ ਪਰਿਵਾਰ ਵਾਰ ਕੇ ‘ਮਿੱਤਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਿਣਾ’ ਸ਼ਬਦ ਉਚਾਰਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਉਸ ਪਵਿੱਤਰ ਖੂਹ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ ਜਿੱਥੇ ਗੁਰੂ ਸਾਹਿਬ ਜੀ ਨੇ ਠੰਢਾ ਮਿੱਠਾ ਜਲ ਛਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ, ਜਿਨ੍ਹਾਂ ਨੂੰ ਗੁਰੂ ਸਾਹਿਬ ਜੀ ਦੇ ਇਤਿਹਾਸਕ ਧਰਤੀ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਦੇਸ਼, ਸਮਾਜ ਅਤੇ ਧਰਮ ਲਈ ਜੋ ਕੁਰਬਾਨੀਆਂ ਕੀਤੀਆਂ ਇਤਿਹਾਸ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ