JALANDHAR WEATHER

ਹਿਮਾਚਲ: ਸੋਲਨ ਦੇ ਅਰਕੀ ਬਾਜ਼ਾਰ ’ਚ ਲੱਗੀ ਭਿਆਨਕ ਅੱਗ

ਸ਼ਿਮਲਾ, 12 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਭਿਆਨਕ ਅੱਗ ਲੱਗ ਗਈ। ਅਰਕੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਵਿਚ ਇਕ ਨਿਪਾਲੀ ਪਰਿਵਾਰ ਬੁਰੀ ਤਰ੍ਹਾਂ ਸੜ ਗਿਆ। ਇਕ ਸੱਤ ਸਾਲ ਦੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦੋਂ ਕਿ ਅੱਠ ਤੋਂ ਨੌਂ ਹੋਰ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਅੱਗ ਲੱਗਣ ਦਾ ਕਾਰਨ ਪਰਿਵਾਰ ਵਲੋਂ ਘਰ ਦੇ ਅੰਦਰ ਬਲਦੀ ਹੋਈ ਅੰਗੀਠੀ ਲੈ ਜਾਣਾ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਸ਼ਾਇਦ ਛੇ ਤੋਂ ਸੱਤ ਸਿਲੰਡਰ ਫਟ ਗਏ ਤੇ ਅੱਗ ਭਿਆਨਕ ਰੂਪ ਧਾਰਨ ਕਰ ਗਈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨਿਕ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਤੜਕੇ 2 ਤੋਂ 3 ਵਜੇ ਦੇ ਵਿਚਕਾਰ ਲੱਗੀ ਅੱਗ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਫਸੇ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਬਚਾਅ ਕਾਰਜ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ