ਕਿਸਾਨਾਂ ਨੇ ਟੋਲ ਪਲਾਜ਼ਾ ਨਿੱਜਰਪੁਰਾ ਦੋ ਘੰਟੇ ਲਈ ਫਰੀ ਕੀਤਾ
ਜੰਡਿਆਲਾ ਗੁਰੂ 12 ਜਨਵਰੀ (ਪ੍ਰਮਿੰਦਰ ਸਿੰਘ ਜੋਸਨ )-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਭਰ 'ਚ ਟੋਲ ਪਲਾਜ਼ੇ ਫਰੀ ਕਰਨ ਦੇ ਦਿੱਤੇ ਸੱਦੇ ਉਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੂੰ ਆਈ ਕਾਲ 'ਤੇ ਹਮਾਇਤ ਕਰਦਿਆਂ ਕਿਸਾਨਾਂ ਨੇ ਟੋਲ ਪਲਾਜ਼ਾ ਨਿਜੱਰਪੁਰਾ ਉਤੇ ਧਰਨਾ ਦਿੱਤਾ ਅਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ । ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਪੱਤਰਕਾਰਾਂ, ਸਮਾਜਿਕ ਵਰਕਰਾਂ, ਬੁੱਧੀਜੀਵੀਆਂ, ਵਕੀਲ ਜੋ ਸਰਕਾਰ ਨੂੰ ਸਵਾਲ ਕਰਦੇ ਅਤੇ ਸਰਕਾਰ ਦੇ ਖਿਲਾਫ ਅਵਾਜ਼ ਚੁੱਕਦੇ ਹਨ ਉਹਨਾਂ ਨੂੰ ਨਾਜਾਇਜ਼ ਜੇਲਾਂ ਵਿੱਚ ਬੰਦ ਕਰਕੇ ਰੱਖਿਆ ਹੋਇਆ ਹੈ, ਜਿਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ।
;
;
;
;
;
;
;