ਗੁਰਦੁਆਰਾ ਟੁੱਟੀ-ਗੰਢੀ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਹੋਰ ਸੀਨੀਅਰ ਕਾਂਗਰਸ ਲੀਡਰਸ਼ਿਪ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
ਇਸ ਮੌਕੇ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਸੁਖਪਾਲ ਸਿੰਘ ਭੁੱਲਰ, ਬਿਕਰਮਜੀਤ ਸਿੰਘ ਮੋਫਰ, ਕੁਸ਼ਲਦੀਪ ਸਿੰਘ ਢਿੱਲੋਂ, ਅੰਗਦ ਸੈਣੀ, ਹਰਮਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਪਿੰਕੀ, ਬੀਬੀ ਕਰਨ ਕੌਰ ਬਰਾੜ, ਰਾਜਬਲਵਿੰਦਰ ਸਿੰਘ ਮਰਾੜ੍ਹ ਸਮੇਤ ਹੋਰ ਵੀ ਸਾਬਕਾ ਵਿਧਾਇਕ ਹਾਜ਼ਰ ਸਨ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਲੀਡਰਸ਼ਿਪ ਪਰਮਜੀਤ ਸਿੰਘ ਬਿੱਲੂ ਸਿੱਧੂ ਦੇ ਗ੍ਰਹਿ ਵਿਖੇ ਪਹੁੰਚੀ ਅਤੇ ਇੱਥੇ ਪੁਰਾਣੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਮਿਲੇ।
;
;
;
;
;
;