ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
ਜਲੰਧਰ, 13 ਜਨਵਰੀ - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਰਾਸ਼ਟਰਪਤੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਮਿਤੀ 14-01-2026 ਤੋਂ 16-01-2026 ਤੱਕ ਲਾਗੂ ਰਹੇਗਾ।
ਜ਼ਿਕਰਯੋਗ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ 16 ਜਨਵਰੀ 2026 ਨੂੰ ਜਲੰਧਰ ਵਿਖੇ ਪਹੁੰਚ ਰਹੇ ਹਨ।
;
;
;
;
;
;
;
;