JALANDHAR WEATHER

ਸਤਿਗੁਰ ਸਿੰਘ ਨਮੋਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੂੰ ਉਸ ਸਮੇ ਡੂੰਘਾ ਸਦਮਾ ਪੁੱਜਿਆ ਜਦੋ, ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਨਛੱਤਰ ਕੌਰ ਥੋੜ੍ਹਾ ਸਮਾਂ ਬਿਮਾਰ ਰਹਿਣ ਤੋਂ ਬਾਅਦ ਅੱਜ ਸਦੀਵੀਂ ਵਿਛੋੜਾ ਦੇ ਗਏ। ਉਹ ਕਰੀਬ 75 ਵਰ੍ਹਿਆਂ ਦੇ ਸਨ।

ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ, ਵਿਨਰਜੀਤ ਸਿੰਘ ਖਡਿਆਲ ,ਰਵਿੰਦਰ ਸਿੰਘ ਚੀਮਾ, ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ, ਇੰਦਰਮੋਹਨ ਸਿੰਘ ਲਖਮੀਰਵਾਲਾ, ਅਮਨਵੀਰ ਸਿੰਘ ਚੈਰੀ, ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਮਨਿੰਦਰ ਸਿੰਘ ਲਖਮੀਰਵਾਲਾ, ਰਿੰਪਲ ਧਾਲੀਵਾਲ, ਗੁਰਮੀਤ ਸਿੰਘ ਜੌਹਲ, ਵਰਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਂਡਸਾ, ਯਾਦਵਿੰਦਰ ਸਿੰਘ ਨਿਰਮਾਣ, ਹਰਪਾਲ ਸਿੰਘ ਖਡਿਆਲ, ਪ੍ਰਭਸ਼ਰਨ ਸਿੰਘ ਬੱਬੂ, ਡਾ ਰੂਪ ਸਿੰਘ ਸ਼ੇਰੋਂ, ਬਿੰਦਰਪਾਲ ਨਮੋਲ, ਗੁਰਜੰਟ ਸਿੰਘ ਨਮੋਲ, ਸੁਖਵੀਰ ਸਿੰਘ ਪੂਨੀਆ, ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਪਰਮਜੀਤ ਸਿੰਘ ਧਾਲੀਵਾਲ ਅਤੇ ਅਮਰੀਕ ਸਿੰਘ ਧਾਲੀਵਾਲ ਆਦਿ ਨੇ ਨਮੋਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ