ਡਿਪਟੀ ਕਮਿਸ਼ਨਰ ਦੀ ਪਹਿਲਕਦਮੀ ਨਾਲ ਰੋਡ ਸੰਘਰਸ਼ ਕਮੇਟੀ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ
ਸੁਲਤਾਨਪੁਰ ਲੋਧੀ,14 ਜਨਵਰੀ (ਥਿੰਦ): ਦਿੱਲੀ ਕਟੜਾ ਅਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਐਕਵਾਇਰ ਕੀਤੀ ਗਈ ਜ਼ਮੀਨ ਦਾ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਬਹੁਤ ਘੱਟ ਮੁਆਵਜ਼ਾ ਦਿੱਤੇ ਜਾਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਡ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਟਿੱਬਾ ਵਿਖੇ ਦਿੱਤਾ ਜਾ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਅੱਜ ਨੌਂਵੇਂ ਦਿਨ ਵੀ ਜਾਰੀ ਰਿਹਾ।ਇਸੇ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਬੀਤੇ ਦਿਨਾਂ ਤੋਂ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਅੱਜ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਮਿਸ਼ਰਾ, ਡਿਪਟੀ ਮੈਨੇਜਰ ਸ਼ਾਂਤਨੂੰ ਉਪਾਧਿਆਏ , ਡੀ. ਆਰ. ਓ. ਮਨਦੀਪ ਸਿੰਘ ਮਾਨ,ਐਸ. ਡੀ. ਐਮ. ਜਸ਼ਨਜੀਤ ਸਿੰਘ ਅਤੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਵਿਚਕਾਰ ਸੁਖਾਵੇਂ ਮਾਹੌਲ ਵਿਚ ਮੀਟਿੰਗ ਹੋਈ।ਇਸ ਮੌਕੇ ਹੋਰ ਵੀ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਨੇ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਉਠਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੇ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਭਰੋਸੇ ਵਿਚ ਲਏ ਬਿਨਾਂ ਹੀ ਜ਼ਮੀਨਾਂ ਐਕਵਾਇਰ ਕਰ ਲਈਆਂ ਅਤੇ ਉਨ੍ਹਾਂ ਦਾ ਮੁਆਵਜ਼ਾ ਬਾਜ਼ਾਰੀ ਕੀਮਤ ਤੋਂ ਬਹੁਤ ਘੱਟ ਦਿੱਤਾ।
ਇਸ ਤੋਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਨੇ ਆਰਬੀਟਰੇਸ਼ਨ ਟ੍ਰਿਬਿਊਨਲ ਦੇ ਫ਼ੈਸਲੇ ਨੂੰ ਸੈਸ਼ਨ ਕੋਰਟ ਵਿੱਚ ਚੈਲੰਜ ਕੀਤਾ ਜ਼ੋ ਕਿਸਾਨਾਂ ਨਾਲ਼ ਵਿਸ਼ਵਾਸਘਾਤ ਕੀਤਾ।ਇਸ ਤੋਂ ਇਲਾਵਾ ਜ਼ਮੀਨਾਂ ਨੂੰ ਰਸਤੇ ਦੇਣ,ਪਾਇਪ ਲਾਇਨਾਂ, ਬੋਰਾਂ ਦਾ ਮੁਆਵਜ਼ਾ ਅਤੇ ਰਹਿੰਦੀਆਂ ਜ਼ਮੀਨਾਂ ਦਾ ਮੁਆਵਜ਼ਾ ਤੈਅ ਕਰਨ ਸੰਬੰਧੀ ਆਦਿ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਡਿਪਟੀ ਕਮਿਸ਼ਨਰ ਕਪੂਰਥਲਾ ਨੇ ਰੋਡ ਸੰਘਰਸ਼ ਕਮੇਟੀ ਦੀਆਂ ਮੰਗਾਂ ਨਾਲ ਸਹਿਮਤ ਹੁੰਦਿਆਂ ਡੀ. ਆਰ. ਓ. ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਦਾ ਹੱਲ ਸਮਾਂਬੱਧ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।
;
;
;
;
;
;
;
;