ਮਾਘੀ ਜੋੜ ਮੇਲੇ ਦੇ ਆਖਰੀ ਦਿਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਨਗਰ ਕੀਰਤਨ ਦੀ ਹੋਈ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਜੋੜ ਮੇਲੇ ਦੇ ਆਖਰੀ ਦਿਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਰਵਾਨਗੀ ਹੋਈ। ਰਵਾਨਗੀ ਤੋਂ ਪਹਿਲਾਂ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੁੰਚੇਗਾ ਅਤੇ ਇਥੋਂ ਗੁਰਦੁਆਰਾ ਦਾਤਨਸਰ ਸਾਹਿਬ ਹੁੰਦਾ ਹੋਇਆ ਵਾਪਸ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਵੇਗਾ। ਵੱਡੀ ਗਿਣਤੀ ਵਿਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਾਲ ਚੱਲ ਰਹੀਆਂ ਹਨ। ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਚੱਲ ਰਿਹਾ ਹੈ।
ਵੱਡੀ ਗਿਣਤੀ ਵਿਚ ਸੰਗਤਾਂ 40 ਮੁਕਤਿਆਂ ਨੂੰ ਸਿਜਦਾ ਕਰ ਰਹੀਆਂ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਕੇ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਮੈਨੇਜਰ ਨਿਰਮਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਿਜੇ ਸਿੰਘ ਬਾਦੀਆਂ, ਜਰਨੈਲ ਸਿੰਘ ਆਦਿ ਹਾਜ਼ਰ ਸਨ। ਭੁਝੰਗੀ ਸਿੰਘਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ। 2 ਸਿੰਘ ਨਗਰ ਕੀਰਤਨ ਨਾਲ ਬਾਜ ਲੈ ਕੇ ਚੱਲ ਰਹੇ ਸਨ। ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਲਈ ਲੰਗਰ ਵੀ ਲਾਏ ਗਏ ।
;
;
;
;
;
;
;
;