JALANDHAR WEATHER

ਕਪਿਲ ਮਿਸ਼ਰਾ ਦੀ ਸਾਜ਼ਿਸ਼ ਹੋਈ ਬੇਨਕਾਬ- ਅਨੁਰਾਗ ਢਾਂਡਾ

ਨਵੀਂ ਦਿੱਲੀ, 15 ਜਨਵਰੀ (ਏ.ਐਨ.ਆਈ.)- ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਆਗੂ ਅਤੇ 'ਆਪ' ਨੇਤਾ ਆਤਿਸ਼ੀ ਦੇ ਕਥਿਤ ਵੀਡੀਓ ਬਾਰੇ, 'ਆਪ' ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ, "ਕਪਿਲ ਮਿਸ਼ਰਾ ਨੇ ਇੱਕ ਫਰਜ਼ੀ ਵੀਡੀਓ ਪੋਸਟ ਕੀਤੀ ਅਤੇ ਗੁਰੂਆਂ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ। ਅੱਜ, ਉਹ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।

ਜਲੰਧਰ ਅਦਾਲਤ ਦੇ ਹੁਕਮ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ 'ਐਕਸ' 'ਤੇ ਕਪਿਲ ਮਿਸ਼ਰਾ ਦੁਆਰਾ ਪੋਸਟ ਕੀਤੀ ਗਈ ਵੀਡੀਓ ਨੂੰ ਸੰਪਾਦਿਤ ਪਾਇਆ ਗਿਆ। ਕਿਉਂਕਿ ਇਹ ਵੀਡੀਓ ਧਾਰਮਿਕ ਭਾਵਨਾਵਾਂ ਨੂੰ ਭੜਕਾ ਸਕਦਾ ਹੈ ਅਤੇ ਠੇਸ ਪਹੁੰਚਾ ਸਕਦਾ ਹੈ, ਇਸ ਲਈ ਅਦਾਲਤ ਨੇ ਹੁਕਮ ਦਿੱਤਾ ਕਿ ਵੀਡੀਓ ਨੂੰ ਤੁਰੰਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾ ਦਿੱਤਾ ਜਾਵੇ। ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਇਸ ਮਾਮਲੇ ਵਿਚ ਕਪਿਲ ਮਿਸ਼ਰਾ ਦਾ ਸਮਰਥਨ ਕਰਨ ਵਾਲੀ ਭਾਜਪਾ ਵੀ ਬੇਨਕਾਬ ਹੋ ਗਈ ਹੈ। "

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ