JALANDHAR WEATHER

ਪੰਜਾਬ ’ਚ ਸਕੂਲਾਂ ਦੇ ਸਮੇਂ ’ਚ ਬਦਲਾਅ

ਚੰਡੀਗੜ੍ਹ, 15 ਜਨਵਰੀ (ਪੀ.ਟੀ.ਆਈ.)-ਪੰਜਾਬ ਨੇ ਠੰਢ ਦੀ ਲਹਿਰ ਕਾਰਨ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ।ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸਖ਼ਤ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਾਇਮਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3.20 ਵਜੇ ਤੱਕ ਖੁੱਲ੍ਹਣਗੇ।
ਸੋਧੇ ਹੋਏ ਸਮੇਂ 21 ਜਨਵਰੀ ਤੱਕ ਲਾਗੂ ਰਹਿਣਗੇ।

ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ’ਚ ਨਵੇਂ ਸਮੇਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ