ਭਾਜਪਾ ’ਚ ਸ਼ਾਮਿਲ ਹੋਏ ਪੰਜਾਬ ਦੇ ਵੱਡੇ ਚਿਹਰੇ
ਚੰਡੀਗੜ੍ਹ, 16 ਜਨਵਰੀ (ਸੰਦੀਪ ਕੁਮਾਰ ਮਾਹਨਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਇਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ.ਐਸ.ਡੀ. ਓਂਕਾਰ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਵੀ ਭਾਜਪਾ ਵਿਚ ਸ਼ਾਮਿਲ ਹੋ ਗਏ।
ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਸਿੰਘ ਬਰਾੜ ਦੇ ਭਰਾ ਰਿਪੁਜੀਤ ਸਿੰਘ ਬਰਾੜ ਵੀ ਭਾਜਪਾ ਵਿਚ ਸ਼ਾਮਿਲ ਹੋ ਗਏ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਪਰਿਵਾਰ ਦਾ ਵਿਸਥਾਰ ਹੋਇਆ ਹੈ। ਜੋ ਸ਼ਖਸੀਅਤਾਂ ਸ਼ਾਮਿਲ ਹੋਈਆਂ ਹਨ, ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਇਨ੍ਹਾਂ ਚਾਰਾਂ ਨੇ ਲੋਕਾਂ ਦੇ ਦਿਲਾਂ ਵਿਚ ਆਪਣੀ ਛਾਪ ਛੱਡੀ ਹੈ। ਅੱਜ ਪੰਜਾਬ ਦੇ ਲੋਕ ਚਿੰਤਤ ਹਨ। ਕੋਈ ਵੀ ਸੁਰੱਖਿਅਤ ਨਹੀਂ ਹੈ। ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕੋ ਇਕ ਪਾਰਟੀ ਹੈ, ਜੋ ਮੌਜੂਦਾ ਸਥਿਤੀ ਵਿਚ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਸਕਦੀ ਹੈ। ਹੁਣ ਤਾਂ ਮੁੱਖ ਮੰਤਰੀ ਦਾ ਅਹੁਦਾ ਵੀ ਗਿਰਵੀ ਰੱਖਿਆ ਗਿਆ ਹੈ।
;
;
;
;
;
;
;
;
;