ਸਟਾਰਟਪ 'ਚ ਫੰਡਿਗ ਲਈ ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਈਕੋਸਿਸਟਮ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 16 ਜਨਵਰੀ (ਏ.ਐਨ.ਆਈ.) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਟਾਰਟਅੱਪ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ "ਦੇਸ਼ ਦੀਆਂ ਧੀਆਂ ਨੇ ਇਸ ਬਦਲਾਅ 'ਚ ਵੱਡੀ ਭੂਮਿਕਾ ਨਿਭਾਈ ਹੈ। ਅੱਜ, 45 ਫੀਸਦੀ ਤੋਂ ਵੱਧ ਮਾਨਤਾ ਪ੍ਰਾਪਤ ਸਟਾਰਟਅੱਪਾਂ 'ਚ ਇਕ ਮਹਿਲਾ ਡਾਇਰੈਕਟਰ ਜਾਂ ਸਾਥੀ ਹੈ। ਔਰਤਾਂ ਦੀ ਅਗਵਾਈ ਵਾਲੇ ਸਟਾਰਟਅੱਪਾਂ ਲਈ ਫੰਡਿੰਗ ਦੇ ਮਾਮਲੇ 'ਚ, ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਈਕੋਸਿਸਟਮ ਬਣ ਗਿਆ ਹੈ।"
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿਚ ਸਟਾਰਟਪ ਇਨੋਵੇਸ਼ਨ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਦੇਸ਼ ਵਿਚ ਹੋ ਰਹੇ ਬਦਲਾਅ ਲਈ ਮਹਿਲਾਵਾਂ ਦੀ ਭੂਮਿਕਾ ਬਾਰੇ ਗੱਲਬਾਤ ਕੀਤੀ
;
;
;
;
;
;
;
;
;