JALANDHAR WEATHER

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਵਲੋਂ ਖਹਿਰੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅਟਾਰੀ, 16 ਜਨਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਖਹਿਰੇ ਦੇ ਸੀਨੀਅਰ ਕਿਸਾਨ ਆਗੂ ਅਤੇ ਸਾਬਕਾ ਸਰਪੰਚ ਜਰਨੈਲ ਸਿੰਘ ਖਹਿਰੇ ਦੀ ਦਿਲ ਦਾ ਅਟੈਕ ਹੋਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਗਹਿਰੇ ਸਦਮੇ ਵਿਚ ਹੋਣ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਨੇ ਜੋਨ ਬੌਲੀ ਸਾਹਿਬ ਦੇ ਪਿੰਡ ਖਹਿਰੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਦੀ ਬੇਵਕਤੀ ਮੌਤ ਹੋ ਜਾਣ ਨਾਲ ਕਿਸਾਨ ਜਥੇਬੰਦੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕਿਸਾਨ ਆਗੂ ਸਤਨਾਮ ਸਿੰਘ ਪੰਨੂ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ, ਜਿਨਾਂ ਵਲੋਂ ਸਾਬਕਾ ਸਰਪੰਚ ਦੇ ਦੋਨਾਂ ਪੁੱਤਰਾਂ ਦਿਲਬਾਗ ਸਿੰਘ ਅਤੇ ਜਜਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਮੇਹਰ ਸਿੰਘ ਕਸੇਲ, ਕੁਲਵੰਤ ਸਿੰਘ ਰਾਜਾਤਾਲ, ਗੁਰਤੇਜ ਸਿੰਘ ਜਠੋਲ, ਜੋਗਾ ਸਿੰਘ ਖਾਹਿਰੇ, ਗੁਰਵਿੰਦਰ ਸਿੰਘ ਭਰੋਪਾਲ, ਸਰਪੰਚ ਧੰਨਾ ਸਿੰਘ, ਸੁਖਵਿੰਦਰ ਸਿੰਘ, ਬੀਰ ਸਿੰਘ, ਸੁਖਦੇਵ ਸਿੰਘ ਹਵੇਲੀਆ ਅਤੇ ਨੰਬਰਦਾਰ ਪਿੰਡ ਖਹਿਰੇ ਨੇ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ