JALANDHAR WEATHER

ਸਿੱਖ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ- ਸੁਖਬੀਰ ਸਿੰਘ ਬਾਦਲ

ਬੰਗਾ, 16 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਸਿੱਖ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੇ ਪੁਲਿਸ ਵਲੋਂ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਚੈਕਿੰਗ ਵੇਲੇ ਕੀਤੀ ਬੇਅਦਬੀ ਦੀ ਵੀ ਨਿਖੇਧੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਪੁਲਿਸ ਦੀ ਇਕ ਟੁਕੜੀ ਇਥੇ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਮਰਿਆਦਾ ਦੀ ਪਾਲਣਾ ਨਹੀਂ ਕੀਤੀ ਗਈ ਤੇ ਮੈਂ ਇਸਦੀ ਸਖ਼ਤ ਨਿਖੇਧੀ ਕਰਦਾ ਹਾਂ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਗੁਰਦੁਆਰਾ ਰਾਜਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੀਸ ਨਿਵਾਇਆ ਹੈ ਤੇ ਉਹ ਜਾਣਦੇ ਹਨ ਕਿ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜੀਵਾਰ ਪਾਠ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪਵਿੱਤਰ ਅਸਥਾਨ ’ਤੇ ਗਲਤ ਦੋਸ਼ ਲੱਗੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਮੇਟੀ ਮੈਂਬਰਾਂ ਨੇ ਉਨ੍ਹਾਂ ਨੂੰ ਦੱ‌ਸਿਆ ਹੈ ਕਿ ਉਨ੍ਹਾਂ ਨੂੰ ਇਥੇ ਵੱਡੀ ਗਿਣਤੀ ’ਸਰੂਪ’ ਮਿਲਣ ਦੇ ਸਰਕਾਰੀ ਦਾਅਵੇ ਦਾ ਖੰਡਨ ਕਰਨ ਖਿਲਾਫ ਧਮਕੀਆਂ ਵੀ ਮਿਲ ਰਹੀਆਂ ਹਨ। ਉਨ ਕਿਹਾ ਕਿ ਅਕਾਲੀ ਦਲ ਹਮੇਸ਼ਾ ਤੁਹਾਡੇ ਨਾਲ ਸੀ ਅਤੇ ਕਿਸੇ ਵੀ ਕੀਮਤ ’ਤੇ ਤੁਹਾਡਾ ਨੁਕਸਾਨ ਨਹੀਂ ਹੋਣ ਦਿਆਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ