ਦਲ ਖਾਲਸਾ ਸਮੇਤ 4 ਪੰਥਕ ਜਥੇਬੰਦੀਆਂ ਨੇ 26 ਜਨਵਰੀ ਨੂੰ ਅਕਾਲ ਤਖਤ ਸਾਹਿਬ ਵਿਖੇ ਸੱਦੀ ਪੰਥਕ ਇਕੱਤਰਤਾ
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)- 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਸੰਮੇਲਨ ਦੀ 40ਵੀਂ ਵਰ੍ਹੇਗੰਢ ਮੌਕੇ ਸਿੱਖ ਜਥੇਬੰਦੀਆਂ ਦਲ ਖਾਲਸਾ, ਅਕਾਲੀ ਦਲ (ਅੰਮ੍ਰਿਤਸਰ), ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਸਿੱਖ ਪੰਥਕ ਦਲ ਵਲੋਂ ਸਾਂਝੇ ਤੌਰ ਉਤੇ 26 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ।
ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਦਲ ਖਾਲਸਾ ਦੇ ਆਗੂਆਂ ਕਵਰਪਾਲ ਸਿੰਘ ਬਿੱਟੂ ਅਤੇ ਪਰਮਜੀਤ ਸਿੰਘ ਮੰਡ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੱਖ ਸੰਘਰਸ਼ ਦੇ ਨਿਸ਼ਾਨੇ ਦੀ ਪ੍ਰਾਪਤੀ ਲਈ ਅਰਦਾਸ ਕੀਤੀ ਜਾਏਗੀ ਅਤੇ ਪੰਥਕ ਵਿਚਾਰਾਂ ਕੀਤੀਆਂ ਜਾਣਗੀਆਂ। ਉਕਤ ਆਗੂਆਂ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ 328 ਪਾਵਨ ਸਰੂਪ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਇਹ ਰਿਕਾਰਡ ਹੁਣ ਸਿੱਖ ਸੰਗਤਾਂ ਦੇ ਸਨਮੁੱਖ ਜਨਤਕ ਕਰ ਦੇਣਾ ਚਾਹੀਦਾ ਹੈ ਕਿ ਕਿ ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਵਲੋਂ ਕਿਸ-ਕਿਸ ਥਾਂ 'ਤੇ ਭੇਜੇ ਗਏ ਹਨ। ਇਸ ਮੌਕੇ ਭਾਈ ਨਰਾਇਣ ਸਿੰਘ ਚੌੜਾ ਉਪਕਾਰ ਸਿੰਘ ਸੰਧੂ ਤੇ ਹਰਪਾਲ ਸਿੰਘ ਬਲੇਰ ਆਦਿ ਆਗੂ ਵੀ ਹਾਜ਼ਰ ਸਨ।
;
;
;
;
;
;
;