ਸਰਕਾਰੀ ਦੂਨ ਮੈਡੀਕਲ ਕਾਲਜ ਦੇਹਰਾਦੂਨ ਵਿਚ ਸੀਨੀਅਰ ਵਿਦਿਆਰਥੀਆਂ ਵਲੋਂ ਜੂਨੀਅਰ ਵਿਦਿਆਰਥੀਆਂ ਨਾਲ ਰੈਗਿੰਗ
ਦੇਹਰਾਦੂਨ (ੳੇੁੱਤਰਾਖੰਡ), 18 ਜਨਵਰੀ - ਸਰਕਾਰੀ ਦੂਨ ਮੈਡੀਕਲ ਕਾਲਜ (ਪਟੇਲ ਨਗਰ, ਦੇਹਰਾਦੂਨ) ਵਿਚ ਸੀਨੀਅਰ ਵਿਦਿਆਰਥੀਆਂ ਵਲੋਂ ਜੂਨੀਅਰ ਵਿਦਿਆਰਥੀਆਂ ਨਾਲ ਰੈਗਿੰਗ ਅਤੇ ਕੁੱਟਮਾਰ ਦੀ ਇਕ ਘਟਨਾ ਸਾਹਮਣੇ ਆਈ ਹੈ। ਦੋਸ਼ ਹੈ ਕਿ ਜੂਨੀਅਰ ਵਿਦਿਆਰਥੀਆਂ ਨੂੰ ਬੈਲਟਾਂ ਨਾਲ ਕੁੱਟਿਆ ਗਿਆ ਸੀ।
ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਗੀਤਾ ਜੈਨ ਨੇ ਕਿਹਾ ਕਿ ਐਂਟੀ-ਰੈਗਿੰਗ ਕਮੇਟੀ ਇਸ ਘਟਨਾ ਦੀ ਵਿਸਥਾਰ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਵਿਦਿਆਰਥੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਨੁਸ਼ਾਸਨ ਕਮੇਟੀ ਨੇ ਵਿਦਿਆਰਥੀਆਂ ਦੇ ਬਿਆਨ ਦਰਜ ਕੀਤੇ ਹਨ ਅਤੇ ਕਿਹਾ ਹੈ ਕਿ ਕਾਲਜ ਵਿਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕਾਲਜ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਵਿਦਿਆਰਥੀਆਂ ਵਿਰੁੱਧ ਦੋਸ਼ ਸੱਚ ਪਾਏ ਜਾਂਦੇ ਹਨ, ਤਾਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿਚ ਕਾਲਜ ਤੋਂ ਮੁਅੱਤਲ ਵੀ ਸ਼ਾਮਿਲ ਹੋ ਸਕਦਾ ਹੈ।
;
;
;
;
;
;
;
;