JALANDHAR WEATHER

ਮੈਂ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹਾਂ- ਚਰਨਜੀਤ ਸਿੰਘ ਚੰਨੀ

 ਚੰਡੀਗੜ੍ਹ, 19 ਜਨਵਰੀ- ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਲੜਾਈ ਨਹੀਂ। ਉਨ੍ਹਾਂ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਮੈਂ ਮਾਨਸ ਕੀ ਜਾਤ ਸਭੇ ਏਕੇ ਪਹਿਚਾਨਬੋ, ਦੇ ਗੁਰੂ ਸਾਹਿਬਾਨਾਂ ਦੇ ਫ਼ਲਸਫ਼ੇ ’ਤੇ ਚੱਲਦਾ ਹਾਂ ਤੇ ਮੈਂ ਕਿਸੇ ਜਾਤ ਬਿਰਾਦਰੀ ਬਾਰੇ ਕੋਈ ਗੱਲ ਕਿਸੇ ਵੀ ਮੀਟਿੰਗ ’ਚ ਨਹੀਂ ਕਹੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੇਰੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਮੈਂ ਚਮਕੋਰ ਸਾਹਿਬ ਦੀ ਧਰਤੀ ਦਾ ਪੁੱਤਰ ਹਾਂ ਤੇ ਮੈਂ ਕਿਸੇ ਜਾਤ ਬਿਰਾਦਰੀ ਖਿਲਾਫ ਕੋਈ ਗੱਲ ਨਹੀਂ ਕਹਿ ਸਕਦਾ।

ਉਨ੍ਹਾਂ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਕਿ ਪਾਰਟੀ ਨੇ ਉਨ੍ਹਾਂ ਨੂੰ ਵੱਡੇ ਅਹੁਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਅਹੁਦਿਆਂ ’ਤੇ ਬੈਠ ਕੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਤੇ ਪਾਰਲੀਮੈਂਟ ਵਿਚ ਵੀ ਮੈਂ ਪੰਜਾਬ ਤੇ ਕਿਸਾਨਾਂ ਸਮੇਤ ਖੇਤ ਮਜ਼ਦੂਰਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਹਰ ਵਰਗ ਦੀ ਗੱਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਇਕ ਗੁਲਦਸਤਾ ਹੈ ਤੇ ਇਸ ਵਿਚ ਸਭ ਨੂੰ ਨਾਲ ਲੈ ਕੇ ਚੱਲਾਂਗੇ ਤਾਂ ਪਾਰਟੀ ਵੀ ਮਜ਼ਬੂਤ ਹੋਵੇਗੀ ਤੇ ਸਰਕਾਰ ਵੀ ਬਣੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ