ਐਸ.ਯੂ.ਵੀ. ਨੇ ਡਿਵਾਈਡਰ ’ਤੇ ਸਫਾਈ ਕਰ ਰਹੇ ਮਜ਼ਦੂਰਾਂ ਨੂੰ ਕੁਚਲਿਆ, ਇਕ ਦੀ ਮੌਤ, ਕਈ ਜ਼ਖਮੀ
ਬੱਧਨੀ ਕਲਾਂ, 19 ਜਨਵਰੀ (ਸੰਜੀਵ ਕੋਛੜ)-ਮੋਗਾ ਬਰਨਾਲਾ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਬੁੱਟਰ ਕਲਾਂ ਵਿਖੇ ਮੋਗਾ ਸਾਈਡ ਤੋਂ ਬਰਨਾਲਾ ਸਾਈਡ ਵੱਲ ਆ ਰਹੀ ਤੇਜ਼ ਰਫਤਾਰ ਐਕਸ .ਯੂ.ਵੀ. ਮਹਿੰਦਰਾ ਕਾਰ ਨੇ ਡਿਵਾਈਡਰ ’ਤੇ ਸਫਾਈ ਦਾ ਕੰਮ ਕਰ ਰਹੇ ਵਿਅਕਤੀਆਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਨਾਲ ਇਕ ਦੀ ਮੌਤ ਅਤੇ 2 ਵਿਅਕਤੀ ਜ਼ਖਮੀ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਜਗਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਖੁਸ਼ਹਾਲਪੁਰਾ ਐਕਸ. ਯੂ.ਵੀ. ਮਹਿੰਦਰਾ ਕਾਰ ’ਤੇ ਮੋਗਾ ਵਾਲੇ ਪਾਸਿਓਂ ਆ ਰਿਹਾ ਸੀ ਕਿ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸੜਕਾਂ ਦੇ ਡਿਵਾਈਡਰ ’ਤੇ ਲੇਬਰ ਸਫਾਈ ਦਾ ਕੰਮ ਕਰ ਰਹੀ ਸੀ ਕਿ ਗੱਡੀ ਨੇ ਇਨ੍ਹਾਂ ਮਜ਼ਦੂਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਦੌਰਾਨ ਮਹਿੰਦਰ ਸਿੰਘ (65) ਪੁੱਤਰ ਸਾਗਰ ਸਿੰਘ ਵਾਸੀ ਬੁੱਟਰ ਕਲਾਂ ਦੀ ਮੌਤ ਹੋ ਗਈ ਅਤੇ ਦਰਸ਼ਨ ਸਿੰਘ ਵਾਸੀ ਬੁੱਟਰ ਅਤੇ ਠੇਕੇਦਾਰ ਦਵਿੰਦਰ ਸਿੰਘ ਵਾਸੀ ਧਰਮਕੋਟ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਕਾਰ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;