ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਸਾਈਕਲ ਸਵਾਰ ਦੀ ਮੌ.ਤ
ਕਪੂਰਥਲਾ, 19 ਜਨਵਰੀ (ਅਮਨਜੋਤ ਸਿੰਘ ਵਾਲੀਆ)- ਰਮਾਡਾ ਨੇੜੇ ਕਾਰ ਤੇ ਸਾਈਕਲ ਸਵਾਰ ਦੀ ਟੱਕਰ ’ਚ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮੈਣਵਾਂ ਆਪਣੇ ਸਾਈਕਲ 'ਤੇ ਪਿੰਡ ਨੂੰ ਆ ਰਿਹਾ ਸੀ ਕਿ ਜਦੋਂ ਉਹ ਜਲੰਧਰ ਰੋਡ 'ਤੇ ਰਮਾਡਾ ਹੋਟਲ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਅਣਪਛਾਤੀ ਕਾਰ ਨੇ ਉਸਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਰਾਹਗੀਰ ਤੇ ਪਰਿਵਾਰਕ ਮੈਂਬਰ ਜ਼ਖਮੀ ਹਾਲਤ ’ਚ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ’ਚ ਲੈ ਕੇ ਆਏ, ਜਿੱਥੇ ਡਿਊਟੀ ਡਾ. ਜਸ਼ਨ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਕੇ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
;
;
;
;
;
;
;
;