ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਤੋਂ ਖੋਹਿਆ ਮੋਬਾਈਲ
ਜੈਤੀਪੁਰ, ਕੱਥੂਨੰਗਲ 19 ਜਨਵਰੀ ( ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ)-ਪੁਲਿਸ ਥਾਣਾ ਕੱਥੂਨੰਗਲ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਗੁਰਦੁਆਰਾ ਜਨਮ ਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਸੰਯੋਗ ਪੈਲੇਸ ਨੇੜੇ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਵਲੋਂ ਇਕ ਰਾਹਗੀਰ ਨੂੰ ਦਾਤਰਾਂ ਦੀ ਨੋਕ ’ਤੇ ਨਿਸ਼ਾਨਾ ਬਣਾਇਆ ਗਿਆ। ਲੁਟੇਰੇ ਨੌਜਵਾਨ ਤੋਂ ਮੋਬਾਈਲ ਖੋਹ ਕੇ ਫਰਾਰ ਹੋ ਗਏ ਤੇ ਜਾਂਦੇ ਹੋਏ ਉਸਦੇ ਦਾਤਰ ਨਾਲ ਕਈ ਵਾਰ ਵੀ ਕਰ ਗਏ। ਲੁਟੇਰਿਆਂ ਦਾ ਸ਼ਿਕਾਰ ਹੋਇਆ ਨੌਜਵਾਨ ਸੰਨੀ ,ਕੱਥੂਨੰਗਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
;
;
;
;
;
;
;
;