ਕਿਸੇ ਕੀਮਤ ’ਤੇ ਨਹੀਂ ਬਖ਼ਸ਼ੇ ਜਾਣਗੇ ਗੈਂਗਸਟਰ- ਡੀ.ਜੀ.ਪੀ. ਪੰਜਾਬ
ਚੰਡੀਗੜ੍ਹ,20 ਜਨਵਰੀ- ਅੱਜ ਡੀ.ਜੀ.ਪੀ. ਗੌਰਵ ਯਾਦਵ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖਿਲਾਫ਼ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਦੀ ਤਿਆਰੀ ਕੀਤੀ ਗਈ ਹੈ ਤੇ ਪੰਜਾਬ 'ਚ ਗੈਂਗਸਟਰਾਂ ਦਾ ਸਾਰਾ ਨੈੱਟਵਰਕ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਇਸ ਸਮੇਂ 2 ਹਜ਼ਾਰ ਤੋਂ ਵੱਧ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਸੁਧਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਹੁਣ ਵੀ ਮੌਕਾ ਹੈ, ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ ਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਨਾਲ ਨਾਲ ਅਪਰਾਧ ਲਈ ਦਿੱਤੀ ਜਾਂਦੀ ਫ਼ੰਡਿੰਗ ਨੂੰ ਵੀ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 72 ਘੰਟਿਆਂ ਦਾ ਆਪ੍ਰੇਸ਼ਨ ‘ਪ੍ਰਹਾਰ’ ਚਲਾਇਆ ਜਾਵੇਗਾ ਤੇ ਅਪਰਾਧੀਆਂ ਤੋਂ ਲੈ ਕੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਤੱਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਤੋਂ ਬਾਹਰ ਬੈਠੇ ਗੈਂਗਸਟਰ ਵੀ ਆਪਣੇ ਆਪ ਨੂੰ ਮਹਿਫ਼ੂਜ਼ ਨਾ ਸਮਝਣ ਤੇ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀ ਵੀ ਇਸ ਵਿਚ ਕੰਮ ਕਰਨਗੇ।
;
;
;
;
;
;
;