JALANDHAR WEATHER

ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਡਾ ਨੇ ਜਥੇਦਾਰ ਕੋਲ ਕੀਤੀ ਭਾਈ ਦਾਦੂਵਾਲ ਦੀ ਸ਼ਿਕਾਇਤ

ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭਾਈ ਬਲਜੀਤ ਸਿੰਘ ਦਾਦੂਵਾਲ ਵਿਰੁੱਧ ਲੰਬਾ ਚੌੜਾ ਸ਼ਿਕਾਇਤ ਪੱਤਰ ਸੌਂਪਿਆ ਹੈ। ਇਸ ਪੱਤਰ ਵਿਚ ਜਥੇਦਾਰ ਝੀਂਡਾ ਨੇ ਝੀਂਡਾ ਨੇ ਭਾਈ ਦਾਦੂਵਾਲ 'ਤੇ ਕਰੋੜਾਂ ਦੇ ਫੰਡਾਂ ਦੀ ਦੁਰਵਰਤੋਂ ਅਤੇ ਬਦਸਲੂਕੀ ਦੇ ਦੋਸ਼ ਲਗਾਏ ਜਾਣ ਦੇ ਨਾਲ ਨਾਲ ਬੀਤੇ ਦਿਨੀਂ ਹਰਿਆਣਾ ਕਮੇਟੀ ਦੇ ਹੋਏ ਬਜਟ ਇਜਲਾਸ ਨੂੰ ਮਾਣਯੋਗ ਅਦਾਲਤ ਵਿਚ ਚੁਣੌਤੀ ਦੇਣ ਸੰਬੰਧੀ ਵੀ ਸ਼ਿਕਾਇਤ ਕਰਦੇ ਹੋਏ ਭਾਈ ਦਾਦੂਵਾਲ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਬਾਅਦ ਵਿਚ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ 22 ਸਾਲ ਸੰਘਰਸ਼ ਕਰਕੇ ਅਤੇ ਆਪਣਾ ਕਾਰੋਬਾਰ ਦਾਅ 'ਤੇ ਲਗਾ ਕੇ ਹਰਿਆਣਾ ਲਈ ਵੱਖਰੀ ਕਮੇਟੀ ਹਾਸਲ ਕੀਤੀ ਸੀ, ਪਰ ਕੁਝ ਸ਼ਖਸੀਅਤਾਂ ਨੇ ਇਸ ਨੂੰ ਨਿੱਜੀ ਸਵਾਰਥਾਂ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ।। ਸਰਦਾਰ ਝੀਂਡਾ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਹਰਿਆਣਾ ਦੇ ਸਿੱਖਾਂ ਨੂੰ ਇਸ ਕਲੇਸ਼ ਤੋਂ ਨਿਜਾਤ ਦਿਵਾਉਣ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਅਕਾਲ ਤਖ਼ਤ ਸਾਹਿਬ ਸਭ ਤੋਂ ਉੱਚੀ ਅਦਾਲਤ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਿੰਘ ਸਾਹਿਬ ਸੱਚਾਈ ਦਾ ਸਾਥ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ