ਗ੍ਰਹਿ ਮੰਤਰੀ ਨੂੰ ਮਿਲੇ ਗਵਰਨਰ ਗੁਲਾਬ ਚੰਦ ਕਟਾਰੀਆ, ਪੰਜਾਬ ਤੇ ਚੰਡੀਗੜ੍ਹ ਬਾਰੇ ਕੀਤੀ ਗੱਲਬਾਤ
ਨਵੀਂ ਦਿੱਲੀ, 20 ਜਨਵਰੀ-(ਪੀ.ਟੀ.ਆਈ.) -ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਪੰਜਾਬ ਤੇ ਚੰਡੀਗੜ੍ਹ ਦੇ ਵਿਕਾਸ ਸੰਬੰਧੀ ਮੁੱਦਿਆਂ 'ਤੇ ਚਰਚਾ ਕੀਤੀ। ਕਟਾਰੀਆ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। " ਗ੍ਰਹਿ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਕਿਹਾ,"ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਐਕਸ 'ਤੇ ਇਕ ਪੋਸਟ ਵਿਚ ਕਟਾਰੀਆ ਨੇ ਮੀਟਿੰਗ ਨੂੰ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ। ਉਨ੍ਹਾਂ ਕਿਹਾ, ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਵਿਕਾਸ ਸੰਬੰਧੀ ਮੁੱਦਿਆਂ, ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਦੀ ਭਵਿੱਖੀ ਦਿਸ਼ਾ 'ਤੇ ਇਕ ਅਰਥਪੂਰਨ ਚਰਚਾ ਹੋਈ।"
;
;
;
;
;
;
;