ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਵੱਡਾ ਉਪਰਾਲਾ
ਰਾਜਾਸਾਂਸੀ, 4 ਫ਼ਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ’ਚ ਬਣੀਆਂ ਪੁਰਾਣੀਆਂ ਪਾਰਕਾਂ ਦਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਲੋਂ ਡਾਇਰੈਕਟਰ ਏਅਰਪੋਰਟ ਅਥਾਰਟੀ ਅਤੇ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਦੇ ਸਾਂਝੇ ਸਹਿਯੋਗ ਨਾਲ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਅੱਜ ਹਵਾਈ ਅੱਡੇ ਦੇ ਡਾਇਰੈਕਟਰ, ਅਧਿਕਾਰੀਆਂ ਤੇ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ ਅਤੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ ਤੇ ਹੋਰ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਆਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦੇ ਪਾਠ ਉਪਰੰਤ ਅਕਾਲ ਪੁਰਖ ਵਾਹਿਗੁਰੂ ਜੀ ਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਕੇ ਕੀਤੀ ਗਈ।
ਇਸ ਸੰਬੰਧੀ ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਈ ਅੱਡੇ ਦੇ ਅੰਦਰ ਪ੍ਰਵੇਸ਼ ਹੁੰਦਿਆਂ ਹੀ ਸਵਾਗਤੀ ਗੇਟ ਤੋਂ ਅੱਗੇ ਜੋ ਗੋਲ ਚੌਂਕ ਬਣਿਆ ਹੈ, ਉਸ ਅੰਦਰ ਬਣੀ ਪਾਰਕ ਸਮੇਤ ਯਾਤਰੀ ਹਾਲ ਦੇ ਸਾਹਮਣੇ ਬਣੀਆਂ ਹੋਰ ਪਾਰਕਾਂ ਦਾ ਨਵੀਨੀ ਤੇ ਸੁੰਦਰੀਕਰਨ ਕਰਨ ਤੋਂ ਉਪਰੰਤ ਉਸ ਸੁੰਦਰੀਕਰਨ ਦੀ ਰੱਖ ਤੇ ਰਖਾਅ ਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸ੍ਰੀ ਦਰਬਾਰ ਸਾਹਿਬ ਜੀ ਦੇ ਪ੍ਰਬੰਧ ਵਲੋਂ ਕੀਤੀ ਜਾਵੇਗੀ।
;
;
;
;
;
;
;
;