ਅਰਸ਼ਦੀਪ ਸਿੰਘ ਕਲੇਰ ਵਲੋਂ ਪ੍ਰੈਸ ਕਾਨਫ਼ਰੰਸ
ਚੰਡੀਗੜ੍ਹ, 4 ਫਰਵਰੀ - ਐਸ.ਐਸ.ਪੀ. ਪਟਿਆਲਾ ਦੀ ਵਾਇਰਲ ਆਡੀਓ ਕਾਲ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਸ ਮਾਮਲੇ ਦੀ ਹਾਈ ਕੋਰਟ ਵਿਚ ਸੁਣਵਾਈ ਹੋਈ ਹੈ।ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਆਡੀਓ ਦੀ ਨਿਰਪੱਖ ਜਾਂਚ ਕਰਵਾਉਣ ਤੋਂ ਭੱਜ ਰਹੀ ਹੈ। ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਰਿਪੋਰਟ ਮੰਗੀ ਹੈ, ਜਦਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਆਡੀਓ ਜਾਂਚ ਲਈ ਹੋਰ ਸਮਾਂ ਮੰਗਿਆ ਹੈ। ਅਰਸ਼ਦੀਪ ਸਿੰਘ ਕਲੇਰ ਅਨੁਸਾਰ ਹਾਈ ਕੋਰਟ ਨੇ ਕਿਹਾ ਕਿ ਇਸ ਆਡੀਓ ਦੀ ਜਾਂਚ ਪੰਜਾਬ ਸਰਕਾਰ ਦੀ ਅਧੀਨਗੀ ਵਾਲੀ ਕੋਈ ਵੀ ਏਜੰਸੀ ਨਹੀਂ ਕਰੇਗੀ । ਇਸ ਆਡੀਓ ਦੀ ਜਾਂਚ ਹੁਣ ਕੇਂਦਰੀ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ (ਸੀਐਸਐਫਐਲ) ਚੰਡੀਗੜ੍ਹ ਵਲੋਂ ਕੀਤੀ ਜਾਵੇਗੀ।। ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੀ ਕਾਰਗੁਜਾਰੀ 'ਤੇ ਸਵਾਲ ਚੁੱਕੇ ਹਨ।
;
;
;
;
;
;
;
;