JALANDHAR WEATHER

ਮਾਨਸਾ ਵਿਖੇ ਸਵਿਫ਼ਟ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਸਕੇ ਭਰਾਵਾਂ ਦੀ ਮੌਕੇ ’ਤੇ ਮੌਤ

ਮਾਨਸਾ, 8 ਫਰਵਰੀ- ਮਾਨਸਾ ਵਿਖੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਦੇਰ ਰਾਤ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਦੋਨੋਂ ਸਕੇ ਭਰਾਵਾਂ ਦੀ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਿਆ ਹੈ। ਉਧਰ ਮਾਨਸਾ ਪੁਲਿਸ ਵਲੋਂ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਮੈਡੀਕਲ ਚੈੱਕਅਪ ਕਰਵਾਉਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮਾਨਸਾ ਵਿਖੇ ਦੇਰ ਰਾਤ ਕਰੀਬ 9 ਵਜੇ ਮਾਨਸਾ ਸ਼ਹਿਰ ਦੀ ਤਿੰਨਕੋਨੀ ਚੌਂਕ ਵਿਚ ਭਿਆਨਕ ਸੜਕ ਹਾਦਸਾ ਹੋਇਆ ਕਿ ਇੱਕ ਘਰ ਦੇ ਦੋ ਚਿਰਾਗ਼ ਬੁਝ ਗਏ। ਇਸ ਸੜਕ ਹਾਦਸੇ ਦੇ ਵਿਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਨੂੰ ਕਾਰ ਨੇ ਟੱਕਰ ਮਾਰੀ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਹ ਪੂਰੀ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਮਾਨਸਾ ਸ਼ਹਿਰ ਦੇ ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਦੋਨੋਂ ਸਕੇ ਭਰਾ ਆਪਣੇ ਘਰ ਤੋਂ ਬਾਜ਼ਾਰ ਵਿਚ ਕੋਈ ਸਮਾਨ ਲੈਣ ਲਈ ਜਾ ਰਹੇ ਸਨ ਪਰ ਜਿਵੇਂ ਹੀ ਉਹ ਤਿੰਨਕੋਨੀ ਚੌਂਕ ਕੋਲ ਠੂਠਿਆਂਵਾਲੀ ਫੁੱਟਪਾਥ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਕਿ ਦੋਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਵਿਖੇ ਡਾਕਟਰ ਨੇ ਦੱਸਿਆ ਕਿ ਕਾਰ ਹਾਦਸੇ ਵਿਚ ਹਸਪਤਾਲ ਵਿਚ ਲਿਆਂਦੇ ਦੋਨੋਂ ਭਰਾ ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਦੀ ਪਹਿਲਾਂ ਹੀ ਹਸਪਤਾਲ ਪਹੁੰਚਣ ਤੋਂ ਮੌਤ ਹੋ ਚੁੱਕੀ ਸੀ ਅਤੇ ਦੋਨਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸੁਖਵਿੰਦਰ ਨਾਂਅ ਦੇ ਵਿਅਕਤੀ ਦਾ ਮੈਡੀਕਲ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਬਾਅਦ ਵਿਚ ਆਵੇਗੀ। ਥਾਣਾ ਸ਼ਹਿਰੀ-2 ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਕਾਰ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ