JALANDHAR WEATHER

ਬਰਨਾਲਾ ਰੋਡ ’ਤੇ ਡਾਲਾ ਦੇ ਨੇੜੇ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ

ਮੋਗਾ, 8 ਫਰਵਰੀ–ਬਰਨਾਲਾ ਰੋਡ ’ਤੇ ਪਿੰਡ ਡਾਲਾ ਦੇ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ ਹਨ। ਹਾਦਸੇ ਵਿਚ ਜ਼ਖਮੀ ਹੋਏ ਤਿੰਨੇ ਵਿਅਕਤੀ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਰਾਹਗੀਰਾਂ ਅਤੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਤੁਰੰਤ ਮਦਦ ਕਰਦਿਆਂ ਤਿੰਨਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਇਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਹੋਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੰਭੀਰ ਹਾਲਤ ਦੇ ਚਲਦੇ ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਹੀ ਤਿੰਨੋ ਵਿਅਕਤੀ ਵਾਸੀ ਪਿੰਡ ਡਾਲਾ ਦੇ ਦੱਸੇ ਜਾ ਰਹੇ ਹਨ। ਹਾਦਸੇ ਵਿਚ ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਪੁੱਤਰ ਮੇਜਰ ਸਿੰਘ ਵਜੋਂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ