JALANDHAR WEATHER

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਡਿਊਲ ਨੂੰ ਕੀਤਾ ਤਬਾਹ

ਚੰਡੀਗੜ੍ਹ, 9 ਫ਼ਰਵਰੀ - ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਨੂੰ ਤਬਾਹ ਕੀਤਾ ਹੈ ਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਪਾਸੋਂ ਛੇ ਆਧੁਨਿਕ ਪਿਸਤੌਲ, 10 ਜ਼ਿੰਦਾ ਕਾਰਤੂਸ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਿਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਪੁਲਿਸ ਛਾਉਣੀ ਅੰਮ੍ਰਿਤਸਰ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿਛਲੇ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ