ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਲਈ ਪਹੁੰਚੇ ਸ. ਦਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰ
ਐੱਸ. ਏ. ਐੱਸ. ਨਗਰ, 9 ਫਰਵਰੀ (ਅਜੀਤ ਬਿਊਰੋ) - ਅਦਾਰਾ ਅਜੀਤ ਦੇ ਸੀਨੀਅਰ ਐਂਕਰ ਅਤੇ ਪੱਤਰਕਾਰ ਸ. ਦਵਿੰਦਰ ਸਿੰਘ ਬੀਤੀ ਰਾਤ ਹੋਏ ਇਕ ਦਰਦਨਾਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ ਸਨ। ਇਲਾਜ ਦੌਰਾਨ ਉਨ੍ਹਾਂ ਨੇ ਇਸ ਦੁਨੀਆ ਨੂੰ ਸਦੀਵੀ ਵਿਛੋੜਾ ਦੇ ਦਿੱਤਾ ਹੈ।
ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਉਨ੍ਹਾਂ ਦੇ ਜੱਦੀ ਪਿੰਡ ਤੋਂ ਪਰਿਵਾਰਿਕ ਮੈਂਬਰ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਲਈ ਪਹੁੰਚੇ ਹਨ।ਸ. ਦਵਿੰਦਰ ਸਿੰਘ ਨੇ ਲੰਮੇ ਸਮੇਂ ਤੱਕ ਅਦਾਰਾ ਅਜੀਤ ਨਾਲ ਜੁੜ ਕੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦਿਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।ਅਦਾਰਾ ਅਜੀਤ ਦੇ ਪ੍ਰਬੰਧਨ, ਸਹਿਕਰਮੀਆਂ ਅਤੇ ਪੱਤਰਕਾਰ ਜਥੇਬੰਦੀਆਂ ਵਲੋਂ ਵਿਛੜੀ ਹੋਈ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ। ਦੁੱਖ ਦੇ ਪ੍ਰਗਟਾਵੇ ਵਿਚ ਕਪਿਲ ਵਧਵਾ, ਪ੍ਰੋ. ਅਵਤਾਰ ਸਿੰਘ, ਵਿਕਰਮਜੀਤ ਸਿੰਘ ਮਾਨ, ਸਮੇਤ ਕੇਵਲ ਸਿੰਘ ਰਾਣਾ, ਸੰਦੀਪ ਸਿੰਘ ਕੰਬੋਜ, ਮੋਹਿਤ ਅਹੂਜਾ, ਜੱਸੀ, ਅਮਰੀਕ ਸਿੰਘ ਸੈਣੀ ਅਤੇ ਹੋਰ ਅਨੇਕਾਂ ਵਿਅਕਤੀਆਂ ਵਲੋਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਗਈ।
;
;
;
;
;
;
;