JALANDHAR WEATHER

ਰਾਸ਼ਟਰੀ ਰਾਜਧਾਨੀ ਵਿਚ ਮਾੜੀ ਬਣੀ ਹੋਈ ਹੈ ਹਵਾ ਦੀ ਗੁਣਵੱਤਾ

ਨਵੀਂ ਦਿੱਲੀ, 12 ਫਰਵਰੀ - ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਖਰਾਬ ਬਣੀ ਹੋਈ ਹੈ। ਇਕ ਹਫ਼ਤੇ ਦੀ ਰਾਹਤ ਤੋਂ ਬਾਅਦ, ਐਨਸੀਆਰ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ ਫਿਰ ਵਧ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਰਾਜਧਾਨੀ ਦੇ ਜ਼ਿਆਦਾਤਰ ਖੇਤਰਾਂ ਵਿਚ ਹਵਾ ਦੀ ਗੁਣਵੱਤਾ ਮਾੜੀ ਸ਼੍ਰੇਣੀ ਵਿਚ ਦਰਜ ਕੀਤੀ ਗਈ ਹੈ।ਅੱਜ ਸਵੇਰੇ 7 ਵਜੇ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕਅੰਕ 209 ਦਰਜ ਕੀਤਾ ਗਿਆ ਸੀ, ਜੋ ਕਿ ਮਾੜੀ ਸ਼੍ਰੇਣੀ ਵਿਚ ਆਉਂਦਾ ਹੈ। ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਹਵਾ ਗੁਣਵੱਤਾ ਸੂਚਕਅੰਕ 305 ਦਰਜ ਕੀਤਾ ਗਿਆ ਸੀ।ਅਗਲੇ ਦੋ ਤੋਂ ਤਿੰਨ ਦਿਨਾਂ ਲਈ ਹਵਾ ਦੀ ਗੁਣਵੱਤਾ ਬਹੁਤ ਮਾੜੀ ਸ਼੍ਰੇਣੀ ਵਿਚ ਰਹਿਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ