ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਅੱਜ
ਚੰਡੀਗੜ੍ਹ, 12 ਫਰਵਰੀ - ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਸੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਆਪਣਾ ਜਵਾਬ ਦਾਇਰ ਕੀਤਾ ਸੀ ਅਤੇ ਮਾਮਲੇ ਦੀ ਅਗਲੀ ਸੁਣਵਾਈ ਅੱਜ ਤੈਅ ਕੀਤੀ ਗਈ ਸੀ। ਭੁੱਲਰ ਨੇ ਜਾਂਚ ਪੂਰੀ ਹੋਣ ਦਾ ਹਵਾਲਾ ਦੇ ਕੇ ਜ਼ਮਾਨਤ ਮੰਗੀ ਹੈ, ਜਦਕਿ ਸੀ.ਬੀ.ਆਈ. ਨੇ ਵਿਰੋਧ ਜਾਰੀ ਰੱਖਿਆ ਹੈ।
;
;
;
;
;
;
;
;
;