JALANDHAR WEATHER

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਤਮ ਕਰਨ ਲਈ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵਲੋਂ ਲੋਕ ਸਭਾ ਵਿਚ ਮਤਾ ਪੇਸ਼

 ਨਵੀਂ ਦਿੱਲੀ, 12 ਫਰਵਰੀ - ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ, "ਮੈਂ ਅੱਜ ਲੋਕ ਸਭਾ ਵਿਚ ਰਾਹੁਲ ਗਾਂਧੀ ਵਿਰੁੱਧ ਇਕ ਮਤਾ ਪੇਸ਼ ਕੀਤਾ ਹੈ ਕਿ ਉਹ ਸੋਰੋਸ ਵਰਗੀਆਂ ਤਾਕਤਾਂ ਦੀ ਮਦਦ ਨਾਲ ਦੇਸ਼ ਨੂੰ ਕਿਵੇਂ ਗੁੰਮਰਾਹ ਕਰ ਰਹੇ ਹਨ, ਜੋ ਦੇਸ਼ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਮੈਂ ਜੋ ਮਤਾ ਪੇਸ਼ ਕੀਤਾ ਹੈ, ਉਸ ਵਿਚ ਮੈਂ ਬੇਨਤੀ ਕੀਤੀ ਹੈ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜੀਵਨ ਭਰ ਲਈ ਚੋਣ ਲੜਨ ਤੋਂ ਰੋਕਿਆ ਜਾਵੇ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ