JALANDHAR WEATHER

ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਟਰੇਡ ਯੂਨੀਅਨਾਂ ਅਤੇ ਕਿਸਾਨਾਂ ਵਲੋਂ ਰੋਸ ਧਰਨਾ

ਭਵਾਨੀਗੜ੍ਹ (ਸੰਗਰੂਰ), 12 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਟਰੇਡ ਯੂਨੀਅਨਾਂ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਲੈ ਕੇ ਪਾਵਰਕੌਮ ਦੀਆਂ ਟਰੇਡ ਯੂਨੀਅਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਾਵਰਕੌਮ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ’ਤੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏੇਸ਼ਨ ਦੇ ਸਬ ਡਵੀਜਨ ਪ੍ਰਧਾਨ ਰਾਜਿੰਦਰ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ , ਪਾਵਰਕੌਮ ਠੇਕਾ ਮੁਲਾਜ਼ਮ ਤੇ ਆਗੂ ਜੁਗਰਾਜ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਿੱਤ ਨਵੇਂ ਕਾਨੂੰਨ ਬਣਾ ਕੇ ਅਤੇ ਸਮਝੌਤੇ ਕਰਕੇ ਦੇਸ਼ ਦੇ ਕਾਮੇ ਲੋਕਾਂ ਨੂੰ ਕਮਜੋਰ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਨਾਲ ਵਪਾਰਕ ਸਮਝੌਤਾ ਕਰਕੇ ਦੇਸ਼ ਦੀ ਆਰਥਿਕਤਾ ਨੂੰ ਢਾਹ ਲਗਾਈ ਹੈ, ਜਿਸ ਦੀ ਜਿੰਨੀ ਨਿਖ਼ੇਧੀ ਕੀਤੀ ਜਾਵੇ, ਉੱਨੀ ਘੱਟ ਹੈ। ਉਨ੍ਹਾਂ ਦੇਸ਼ ਦੇ ਕਿਰਤੀ ਲੋਕਾਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਵੱਡਾ ਸੰਘਰਸ਼ ਕਰਨ ਦਾ ਸੱਦਾ ਦਿੱਤਾ ਤਾਂ ਕਿ ਇਸ ਵਪਾਰਕ ਸਮਝੌਤੇ ਨੂੰ ਰੱਦ ਕਰਵਾ ਕੇ ਦੇਸ਼ ਨੂੰ ਬਚਾਇਆ ਜਾ ਸਕੇ। ਇਸ ਮੌਕੇ ’ਤੇ ਉਨ੍ਹਾਂ ਪੰਜਾਬ ਦੀ ਆਪ ਸਰਕਾਰ ਵਲੋਂ ਕਿਸਾਨ ਅਤੇ ਮੁਲਾਜ਼ਮ ਮਾਰੂ ਫ਼ੈਸਲੇ ਕਰਨ ਦੀ ਵੀ ਨਿੰਦਾ ਕੀਤੀ। ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ