JALANDHAR WEATHER

ਟਰੇਡ ਯੂਨੀਅਨਾਂ ਵਲੋਂ ਭਾਰਤ ਬੰਦ ਦੌਰਾਨ ਸੁਨਾਮ 'ਚ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਟਰੇਡ ਯੂਨੀਅਨਾਂ ਵਲੋਂ ਦਿੱਤੇ ਗਏ ਅੱਜ ਭਾਰਤ ਬੰਦ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਲਾਲ ਭੱਠਾ ਮਜ਼ਦੂਰ ਯੂਨੀਅਨ (ਸੀਟੂ), ਲਾਲ ਝੰਡਾ ਮਿੱਡ-ਡੇ- ਮੀਲ ਵਰਕਰਜ ਯੂਨੀਅਨ (ਸੀਟੂ) ਅਤੇ ਆਂਗਣਵੜੀ ਵਰਕਰਜ ਯੂਨੀਅਨ ਸਮੇਤ ਵੱਖ-ਵੱਖ ਟ੍ਰੇਡ ਯੂਨੀਅਨਾਂ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸਾਹਮਣੇ ਫਲਾਈ ਓਵਰ 'ਤੇ ਚੱਕਾ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਕਿਸਾਨ ਆਗੂਆਂ ਂੈ ਕਿਹਾ ਕਿ ਕੇਂਦਰ ਸਰਕਾਰ ਭਾਰਤ-ਅਮਰੀਕਾ ਸਮਝੌਤੇ ਜਰੀਏ ਛੋਟੇ ਕਿਸਾਨਾਂ, ਦੁਕਾਨਦਾਰਾਂ ਅਤੇ ਗਰੀਬ ਲੋਕਾਂ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ।ਆਗੂਆਂ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤਾ ਰੱਦ ਕਰਵਾਉਣ ਲਈ ਕਿਰਤੀ ਲੋਕਾਂ ਨੂੰ ਇਕ ਮੰਚ 'ਤੇ ਇਕੱਠੇ ਹੋਕੇ ਤਿੱਖਾ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ।ਇਸ ਸਮੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਵੀ ਫੂਕੇ ਗਏ।ਭਾਵੇਂ ਭਾਰਤ ਬੰਦ ਦੇ ਸੱਦੇ ਦੌਰਾਨ ਸੁਨਾਮ ਸ਼ਹਿਰ ਦੇ ਬਜਾਰ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਪਰ ਸਥਾਨਕ ਫਲਾਈ ਓਵਰ 'ਤੇ ਚੱਕਾ ਜਾਮ ਹੋਣ ਕਾਰਨ ਸ਼ਹਿਰ ਦੇ ਬੱਸ ਸਟੈਂਡ ਵਿਚ ਬੱਸਾਂ ਨਾਂ ਆਉਣ-ਜਾਣ ਕਾਰਨ ਆਮ ਲੋਕ ਖੱਜਲ-ਖੁਆਰ ਜਰੂਰ ਹੁੰਦੇ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ