ਬੰਬੇ ਹਾਈ ਕੋਰਟ ਵਲੋਂ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਫਿਟਕਾਰ
ਮੁੰਬਈ, 12 ਫਰਵਰੀ - ਬੰਬੇ ਹਾਈ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਜੇਕਰ ਉਹ ਜਾਣਬੁੱਝ ਕੇ ਅਦਾਲਤੀ ਪ੍ਰਕਿਰਿਆ ਤੋਂ ਬਚ ਰਿਹਾ ਹੈ ਤਾਂ ਉਸ ਨੂੰ ਰਾਹਤ ਨਹੀਂ ਦਿੱਤੀ ਜਾ ਸਕਦੀ। ਹਾਲਾਂਕਿ, ਅਦਾਲਤ ਨੇ ਉਸਨੂੰ ਇਹ ਸਪੱਸ਼ਟ ਕਰਨ ਦਾ ਆਖਰੀ ਮੌਕਾ ਦਿੱਤਾ ਕਿ ਕੀ ਉਹ ਭਾਰਤ ਵਾਪਸ ਆ ਸਕੱ ਹੈ।
ਚੀਫ ਜਸਟਿਸ ਚੰਦਰਸ਼ੇਖਰ ਦੀ ਅਗਵਾਈ ਵਾਲੀ ਬੈਂਚ ਭਗੌੜੇ ਆਰਥਿਕ ਅਪਰਾਧੀ ਕਾਨੂੰਨ ਦੀ ਸੰਵਿਧਾਨਕ ਵੈਧਤਾ ਅਤੇ ਉਸਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਬੈਂਚ ਨੇ ਕਿਹਾ ਕਿ ਉਹ ਰਿਕਾਰਡ ਕਰਨਾ ਚਾਹੁੰਦੀ ਹੈ ਕਿ ਮਾਲਿਆ ਅਦਾਲਤ ਦੇ ਅਧਿਕਾਰ ਖੇਤਰ ਤੋਂ ਬਚ ਰਿਹਾ ਹੈ ਅਤੇ ਇਸ ਲਈ ਉਸਦੀ ਪਟੀਸ਼ਨ ਵਿਚ ਰਾਹਤ ਦੀ ਉਮੀਦ ਨਹੀਂ ਹੈ।
ਅਦਾਲਤ ਨੇ ਕਿਹਾ, "ਤੁਹਾਨੂੰ ਵਾਪਸ ਆਉਣਾ ਚਾਹੀਦਾ ਹੈ। ਜੇਕਰ ਤੁਸੀਂ ਵਾਪਸ ਨਹੀਂ ਆਉਂਦੇ, ਤਾਂ ਅਸੀਂ ਤੁਹਾਡੀ ਪਟੀਸ਼ਨ 'ਤੇ ਸੁਣਵਾਈ ਨਹੀਂ ਕਰ ਸਕਦੇ। ਤੁਸੀਂ ਅਦਾਲਤੀ ਪ੍ਰਕਿਰਿਆ ਤੋਂ ਬਚ ਰਹੇ ਹੋ, ਇਸ ਲਈ ਤੁਸੀਂ ਇਨ੍ਹਾਂ ਕਾਰਵਾਈਆਂ ਦਾ ਲਾਭ ਨਹੀਂ ਲੈ ਸਕਦੇ। ਫਿਰ ਵੀ, ਨਿਰਪੱਖਤਾ ਵਿਚ, ਅਸੀਂ ਕੇਸ ਨੂੰ ਖਾਰਜ ਨਹੀਂ ਕਰ ਰਹੇ ਹਾਂ ਅਤੇ ਤੁਹਾਨੂੰ ਇਕ ਹੋਰ ਮੌਕਾ ਦੇ ਰਹੇ ਹਾਂ।" ਅਦਾਲਤ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ।
;
;
;
;
;
;
;
;
;